NIA ਨੇ ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ 'ਲੰਡਾ' ਦੀ ਗ੍ਰਿਫ਼ਤਾਰੀ ਲਈ ਐਲਾਨੀ ਇਨਾਮੀ ਰਾਸ਼ੀ

Wednesday, Feb 15, 2023 - 11:51 PM (IST)

NIA ਨੇ ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ 'ਲੰਡਾ' ਦੀ ਗ੍ਰਿਫ਼ਤਾਰੀ ਲਈ ਐਲਾਨੀ ਇਨਾਮੀ ਰਾਸ਼ੀ

ਚੰਡੀਗੜ੍ਹ : ਅੱਤਵਾਦੀ ਲਖਬੀਰ ਸਿੰਘ 'ਲੰਡਾ' ਨੂੰ ਫੜਨ ਲਈ ਐੱਨ.ਆਈ.ਏ ਨੇ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਸੰਧੂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਹੈ ਤੇ ਮੌਜੂਦਾ ਸਮੇਂ ਉਹ ਕੈਨੇਡਾ 'ਚ ਲੁਕਿਆ ਹੋਇਆ ਹੈ। ਏਜੰਸੀ ਨੇ ਕਿਹਾ ਹੈ ਕਿ ਲਖਬੀਰ ਸਿੰਘ ਲੰਡਾ ਦਾ ਸੁਰਾਗ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਭਾਜਪਾ 'ਚ ਜਾਣ ਵਾਲੇ ਕਾਂਗਰਸੀਆਂ ਨੂੰ ਲੈ ਕੇ ਰਾਜਾ ਵੜਿੰਗ ਨੇ ਕਹੀ ਵੱਡੀ ਗੱਲ, ਦੱਸਿਆ "ਬਿਨਾਂ ਆਵਾਜ਼ ਵਾਲੇ ਛੈਣੇ"

ਐੱਨ.ਆਈ.ਏ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 15 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਐੱਨ.ਆਈ.ਏ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

PunjabKesari

ਲਖਬੀਰ ਉਰਫ਼ ਲੰਡਾ 2022 ਵਿੱਚ ਮੋਹਾਲੀ 'ਚ ਪੰਜਾਬ ਪੁਲਸ ਦੇ ਖੁਫੀਆ ਹੈੱਡਕੁਆਰਟਰ 'ਤੇ ਗ੍ਰਨੇਡ ਹਮਲੇ ਨਾਲ ਸਬੰਧਤ ਇੱਕ ਕੇਸ ਵਿੱਚ ਐੱਨ.ਆਈ.ਏ ਨੂੰ ਲੋੜੀਂਦਾ ਹੈ। ਐੱਨ.ਆਈ.ਏ ਨੇ ਇਹ ਕੇਸ 2022 ਵਿੱਚ ਦਰਜ ਕੀਤਾ ਸੀ ਜਦੋਂ ਇਹ ਸਾਹਮਣੇ ਆਇਆ ਸੀ ਕਿ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀ ਸੰਗਠਨ ਅਤੇ ਅੱਤਵਾਦੀ ਤੱਤ ਦੇਸ਼ ਦੇ ਉੱਤਰੀ ਸੂਬਿਆਂ ਵਿੱਚ ਸੰਚਾਲਿਤ ਸੰਗਠਿਤ ਅਪਰਾਧਿਕ ਗਿਰੋਹਾਂ ਦੇ ਆਗੂਆਂ ਅਤੇ ਮੈਂਬਰਾਂ ਨਾਲ ਮਿਲ ਕੇ ਕਤਲ ਅਤੇ ਹਿੰਸਕ ਅਪਰਾਧਿਕ ਕਾਰਵਾਈਆਂ ਕਰਨ ਲਈ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ, ਵੱਡੀ ਮਾਤਰਾ 'ਚ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਪੁਲਸ ਅੜਿੱਕੇ


author

Mandeep Singh

Content Editor

Related News