NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ

Friday, Aug 14, 2026 - 01:34 PM (IST)

NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ

ਨਵੀਂ ਦਿੱਲੀ/ਅੰਮ੍ਰਿਤਸਰ(ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (VHP) ਨੇਤਾ ਵਿਕਾਸ ਪ੍ਰਭਾਕਰ ਦੇ ਕਤਲ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਏਜੰਸੀ ਦੁਆਰਾ ਜਾਰੀ ਕੀਤੇ ਗਏ ਲੁੱਕ ਆਊਟ ਸਰਕੂਲਰ (LOC) ਦੇ ਆਧਾਰ 'ਤੇ, ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦੋਸ਼ੀ ਮਨਵੀਰ ਰਾਮ ਉਰਫ਼ ਆਸ਼ੂ ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਅੱਤਵਾਦ ਵਿਰੋਧੀ ਏਜੰਸੀ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਏਜੰਸੀ ਨੇ ਬਾਅਦ 'ਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਨੂੰ ਅਗਲੀ ਕਾਰਵਾਈ ਲਈ ਇੱਕ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਮਾਮਲਾ ਨੰਗਲ ਵਿੱਚ ਸਥਾਨਕ ਵਿਸ਼ਵ ਹਿੰਦੂ ਪ੍ਰੀਸ਼ਦ (VHP) ਨੇਤਾ ਪ੍ਰਭਾਕਰ ਦੇ ਕਤਲ ਨਾਲ ਸਬੰਧਤ ਹੈ। ਐਨਆਈਏ ਨੇ 9 ਮਈ, 2024 ਨੂੰ ਜਾਂਚ ਆਪਣੇ ਹੱਥ ਵਿੱਚ ਲਈ ਸੀ, ਅਤੇ ਹੁਣ ਤੱਕ ਇੱਕ ਚਾਰਜਸ਼ੀਟ ਅਤੇ ਦੋ ਪੂਰਕ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ।

ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ

ਐਨਆਈਏ ਜਾਂਚ ਦੇ ਅਨੁਸਾਰ, ਪ੍ਰਭਾਕਰ ਨੂੰ ਖਤਮ ਕਰਨ ਦੀ ਸਾਜ਼ਿਸ਼ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਜਰਮਨੀ ਸਥਿਤ ਹੈਂਡਲਰਾਂ ਦੁਆਰਾ ਰਚੀ ਗਈ ਸੀ, ਜਿਨ੍ਹਾਂ ਦੀ ਪਛਾਣ ਹਰਜੀਤ ਸਿੰਘ ਉਰਫ਼ ਲਾਡੀ ਅਤੇ ਕੁਲਬੀਰ ਸਿੰਘ ਉਰਫ਼ ਸਿੱਧੂ ਵਜੋਂ ਹੋਈ ਹੈ। ਜਾਂਚ ਅਧਿਕਾਰੀਆਂ ਨੇ ਪਾਇਆ ਕਿ ਮਨਵੀਰ ਰਾਮ ਨੂੰ ਕਤਲ ਲਈ ਹਥਿਆਰ ਮੁਹੱਈਆ ਕਰਵਾਉਣ ਲਈ ਭਰਤੀ ਕੀਤਾ ਗਿਆ ਸੀ। ਜਾਂਚ ਏਜੰਸੀ ਨੇ ਕਿਹਾ ਕਿ ਉਹ ਯੂਏਈ ਤੋਂ ਕੰਮ ਕਰਦਾ ਸੀ ਅਤੇ ਜਰਮਨੀ ਵਿੱਚ ਹੈਂਡਲਰਾਂ ਅਤੇ ਭਾਰਤ ਵਿੱਚ ਹਥਿਆਰ ਸਪਲਾਇਰਾਂ ਕਰਦਾ ਸੀ। ਐਨਆਈਏ ਨੇ ਕਿਹਾ ਕਿ ਉਸਦੀ ਭੂਮਿਕਾ ਵਿਦੇਸ਼ਾਂ ਵਿੱਚ ਸਾਜ਼ਿਸ਼ ਰਚਣ ਵਾਲਿਆਂ ਅਤੇ ਭਾਰਤ 'ਚ ਉਨ੍ਹਾਂ ਦੇ ਸੰਚਾਲਕਾਂ ਵਿਚਕਾਰ ਸੰਪਰਕ ਨੂੰ ਸੁਚਾਰੂ ਬਣਾਉਣਾ ਸੀ, ਜਿਸ ਨਾਲ ਨਿਸ਼ਾਨਾ ਬਣਾ ਕੇ ਕਤਲਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਸੀ।

ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News