ਸਰਹਾਲੀ ਥਾਣੇ ਪਹੁੰਚੀ ਐੱਨ. ਆਈ. ਏ. ਦੀ ਟੀਮ, ਗੈਂਗਸਟਰ ਲੰਡਾ ਸਮੇਤ ਕਈ ਸ਼ੱਕੀ ਨਿਸ਼ਾਨੇ ’ਤੇ

Sunday, Dec 11, 2022 - 06:20 PM (IST)

ਸਰਹਾਲੀ ਥਾਣੇ ਪਹੁੰਚੀ ਐੱਨ. ਆਈ. ਏ. ਦੀ ਟੀਮ, ਗੈਂਗਸਟਰ ਲੰਡਾ ਸਮੇਤ ਕਈ ਸ਼ੱਕੀ ਨਿਸ਼ਾਨੇ ’ਤੇ

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਰਹਾਲੀ ਵਿਖੇ ਬੀਤੇ ਸ਼ੁੱਕਰਵਾਰ ਦੇਰ ਰਾਤ ਆਰ. ਪੀ. ਜੀ. ਅਟੈਕ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਕੈਮਰਿਆਂ ਦੀ ਮਦਦ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਦੇਸ਼ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਵਿਸ਼ੇਸ਼ ਟੀਮ ਵੱਲੋਂ ਥਾਣੇ ਦਾ ਦੌਰਾ ਕਰਦੇ ਹੋਏ ਸਬੂਤ ਇਕੱਤਰ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਟੀਮ ਵੱਲੋਂ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਵਿਖੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ ਹੋਰ ਕਈ ਸ਼ੱਕੀ ਵਿਅਕਤੀਆਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਰਹਾਲੀ ਥਾਣੇ ’ਤੇ ਹਮਲੇ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕੇ ਜਾ ਰਹੇ ਇਹ ਸਖ਼ਤ ਕਦਮ

PunjabKesari

ਬੀਤੇ ਸ਼ੁੱਕਰਵਾਰ ਰਾਤ ਕਰੀਬ 11 ਵਜੇ ਨੈਸ਼ਨਲ ਹਾਈਵੇ ਉੱਪਰ ਮੌਜੂਦ ਥਾਣਾ ਸਰਹਾਲੀ ਨੂੰ ਪਾਕਿਸਤਾਨ ਦੇ ਇਸ਼ਾਰੇ ਉੱਪਰ ਪ੍ਰੋਫ਼ੈਸਰ ਦੀ ਮਦਦ ਨਾਲ ਨਿਸ਼ਾਨਾ ਬਣਾਇਆ ਗਿਆ ਭਾਵੇਂ ਕਿ ਇਸ ਹਮਲੇ ਦੌਰਾਨ ਕਿਸੇ ਪੁਲਸ ਮੁਲਾਜ਼ਮਾਂ ਦਾ ਨੁਕਸਾਨ ਨਹੀਂ ਹੋਇਆ ਸੀ ਪ੍ਰੰਤੂ ਇਸ ਹਮਲੇ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਐਤਵਾਰ ਸਵੇਰੇ ਥਾਣਾ ਸਰਹਾਲੀ ਵਿਖੇ ਐੱਨ. ਆਈ. ਏ.  ਦੀ ਵਿਸ਼ੇਸ਼ ਟੀਮ ਵੱਲੋਂ ਦਸਤਕ ਦਿੱਤੀ ਗਈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਜ਼ਿਲ੍ਹੇ ਵਿਚ ਮੌਜੂਦ ਗੈਂਗਸਟਰ ਲਖਬੀਰ ਸਿੰਘ ਲੰਡਾ ਨਿਵਾਸੀ ਹਰੀਕੇ ਪੱਤਣ ਸਮੇਤ ਕੁਝ ਹੋਰ ਸ਼ੱਕੀ ਵਿਅਕਤੀਆਂ ਦੇ ਘਰਾ ਵਿਚ ਵੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਐਤਵਾਰ ਸਵੇਰੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ, ਐੱਸ. ਪੀ. ਵਿਸ਼ਾਲਜੀਤ ਸਿੰਘ, ਡੀ. ਐੱਸ. ਪੀ. ਪੱਟੀ ਸਤਨਾਮ ਸਿੰਘ ਸਮੇਤ ਹੋਰ ਅਧਿਕਾਰੀਆਂ ਵੱਲੋਂ ਵੀ ਮੌਕੇ ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ : ਤਰਨਤਾਰਨ ਦੇ ਪੁਲਸ ਥਾਣੇ ’ਤੇ ਹੋਏ ਲਾਂਚਰ ਰਾਕਟ ਹਮਲੇ ’ਤੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News