ਸਾਢੇ 4 ਮਹੀਨਿਆਂ ਮਗਰੋਂ ਦਿੱਲੀ ਜਾਵੇਗਾ ਲਾਰੈਂਸ ਬਿਸ਼ਨੋਈ, NIA ਨੂੰ ਮਿਲਿਆ 10 ਦਿਨ ਦਾ ਰਿਮਾਂਡ

Thursday, Nov 24, 2022 - 01:00 PM (IST)

ਚੰਡੀਗੜ੍ਹ : NIA ਨੂੰ ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਅਤੇ NIA ਨੇ ਉਸ ਨੂੰ ਆਪਣੀ ਹਿਰਾਸਤ 'ਚ ਲੈ ਲਿਆ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਮੁੱਖ ਮੁਲਜ਼ਮ ਹੈ ਅਤੇ ਉਹ ਸਾਢੇ 4 ਮਹੀਨਿਆਂ ਬਾਅਦ ਪੰਜਾਬ ਤੋਂ ਬਾਹਰ ਜਾ ਰਿਹਾ ਹੈ। NIA ਨੇ ਬਿਸ਼ਨੋਈ ਨੂੰ ਵੀਰਵਾਰ ਸਵੇਰ ਯੂ. ਏ. ਪੀ. ਏ. (ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ) ਤਹਿਤ ਹਿਰਾਸਤ 'ਚ ਲੈਣ ਤੋਂ ਬਾਅਦ ਅੱਜ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ NIA ਅਦਾਲਤ 'ਚ ਪੇਸ਼ ਕੀਤਾ। ਇਸ ਦੌਰਾਨ ਅਦਾਲਤ ਨੇ NIA ਨੂੰ ਗੈਂਗਸਟਰ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ ਜਦਕਿ ਉਨ੍ਹਾਂ ਨੇ 12 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ- ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਅੰਦੋਲਨਕਾਰੀਆਂ ਨੂੰ ਅਪੀਲ, ਜੇਕਰ ਮੈਨੂੰ ਕੁਝ ਹੋ ਗਿਆ ਤਾਂ...

ਜਾਣਕਾਰੀ ਮੁਤਾਬਕ NIA ਨੇ ਲਾਰੈਂਸ 'ਤੇ ਅੱਤਵਾਦੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਯੂ. ਏ. ਪੀ. ਏ. ਤਹਿਤ ਮਾਮਲਾ ਦਰਜ ਕੀਤਾ ਸੀ। ਦੱਸ ਦੇਈਏ ਕਿ ਯੂ. ਏ. ਪੀ. ਏ. ਇਕ ਨਿਯਮ ਹੈ, ਜੋ ਕਿ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਬਣਾਇਆ ਗਿਆ ਹੈ। NIA ਹੁਣ ਬਿਸ਼ਨੋਈ ਨੂੰ ਦਿੱਲੀ ਲੈ ਕੇ ਜਾਵੇਗੀ ਅਤੇ ਉਸ ਦੇ ਅੱਤਵਾਦੀ ਸਬੰਧਾਂ ਬਾਰੇ ਉਸ ਕੋਲੋਂ ਪੁੱਛਗਿੱਛ ਕਰੇਗੀ। ਸੂਤਰਾਂ ਮੁਤਾਬਕ ਕੇਂਦਰੀ ਖ਼ੁਫੀਆ ਏਜੰਸੀਆਂ ਨੇ ਗ੍ਰਹਿ ਮੰਤਰਾਲੇ ਨੂੰ ਇਨਪੁਟ ਦਿੱਤੀ ਹੈ ਕਿ ਕਈ ਗੈਂਗਸਟਰ ਅੱਤਵਾਦੀ ਸੰਗਠਨਾਂ ਦੇ ਸੰਪਰਕ 'ਚ ਹਨ। ਦੱਸ਼ਣਯੋਗ ਹੈ ਕਿ NIA ਨੇ ਬਿਸ਼ਨੋਈ ਨੂੰ ਹੱਥ ਬੰਨ੍ਹ ਕੇ ਲਜਾਣ ਦੀ ਮਨਜ਼ੂਰੀ ਮੰਗੀ ਸੀ ਪਰ ਅਦਾਲਤ ਨੇ ਇਸ ਤੋਂ ਇਨਕਾਰ ਕਰ ਦਿੱਤਾ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News