ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

Friday, Sep 25, 2026 - 01:59 PM (IST)

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਇਸ ਸਬੰਧੀ ਜਾਂਚ ਏਜੰਸੀ ਨੇ ਚੰਡੀਗੜ੍ਹ ਦੀ ਸੈਸ਼ਨ ਅਦਾਲਤ ਵਿਚ ਇਕ ਅਰਜ਼ੀ ਦਾਖ਼ਲ ਕਰਕੇ ਚੰਡੀਗੜ੍ਹ ਪੁਲਸ ਤੋਂ ਕੇਸ ਦੇ ਸਾਰੇ ਰਿਕਾਰਡ ਪ੍ਰਾਪਤ ਕਰਨ ਅਤੇ ਕੇਸ ਨੂੰ ਵਿਸ਼ੇਸ਼ NIA ਅਦਾਲਤ ਵਿਚ ਟਰਾਂਸਫ਼ਰ ਕਰਨ ਦੀ ਮੰਗ ਕੀਤੀ ਹੈ। ਅਰਜ਼ੀ 'ਤੇ ਸੁਣਵਾਈ ਕਰਦਿਆਂ ਚੰਡੀਗੜ੍ਹ ਸੈਸ਼ਨ ਅਦਾਲਤ ਨੇ ਕੇਸ ਦਾ ਸਾਰਾ ਰਿਕਾਰਡ ਵਿਸ਼ੇਸ਼ ਜੱਜ, NIA ਦੀ ਅਦਾਲਤ ਵਿਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ। 

ਜ਼ਿਕਰਯੋਗ ਹੈ ਕਿ ਇਸੇ ਸਾਲ ਅਪ੍ਰੈਲ ਮਹੀਨੇ ਵਿਚ ਚੰਡੀਗੜ੍ਹ ਦੇ ਸੈਕਟਰ 37-ਏ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕਾ ਹੋਇਆ ਸੀ, ਜਿਸ ਵਿਚ ਦਫ਼ਤਰ ਦੀ ਕੰਧ ਅਤੇ ਨੇੜੇ ਖੜ੍ਹੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਸੀ। ਇਸ ਮਾਮਲੇ ਵਿਚ ਚੰਡੀਗੜ੍ਹ ਪੁਲਸ ਨੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਪੁਲਸ ਜਾਂਚ ਵਿਚ ਸਾਹਮਣੇ ਆਇਆ ਸੀ ਕਿ ਇਸ ਹਮਲੇ ਦੀ ਸਾਜ਼ਿਸ਼ ਪਾਕਿਸਤਾਨੀ ਏਜੰਸੀ ISI ਦੀ ਮਦਦ ਨਾਲ ਪੁਰਤਗਾਲ ਅਤੇ ਜਰਮਨੀ ਵਿਚ ਬੈਠੇ ਵਿਦੇਸ਼ੀ ਹੈਂਡਲਰਾਂ ਨੇ ਰਚੀ ਸੀ, ਜਦਕਿ ਹਮਲੇ ਦੀ ਜ਼ਿੰਮੇਵਾਰੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਲਈ ਸੀ।


author

Anmol Tagra

Content Editor

Related News