NIA ਦੀ ਟੀਮ ਵੱਲੋਂ ਦੋਰਾਹਾ 'ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ
Tuesday, Nov 29, 2022 - 12:47 PM (IST)

ਦੋਰਾਹਾ (ਮਹਿੰਦਰੂ) : ਐੱਨ. ਆਈ. ਏ. ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਮੰਗਲਵਾਰ ਨੂੰ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ ਕੀਤੀ। ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਰਵੀ ਨੂੰ ਸਿੱਧੂ ਮੂਸੇਵਾਲਾ ਕੇਸ 'ਚ ਵੀ ਲੋੜੀਂਦਾ ਦੱਸਿਆ ਜਾ ਰਿਹਾ ਹੈ।
ਅੱਜ ਸਵੇਰੇ ਐੱਨ. ਆਈ. ਏ. ਦੀ ਟੀਮ ਨੇ ਰਵੀ ਦੇ ਘਰ ਛਾਪੇਮਾਰੀ ਕੀਤੀ। ਇਸ ਤੋਂ ਪਹਿਲਾਂ ਸਤੰਬਰ 'ਚ ਰਵੀ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਰਵੀ ਖ਼ਿਲਾਫ਼ 10 ਮੁਕੱਦਮੇ ਦਰਜ ਹਨ। 2011 'ਚ ਕਤਲ ਕੇਸ 'ਚ ਰਵੀ ਨੂੰ ਉਮਰ ਕੈਦ ਸੁਣਾਈ ਗਈ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ : CTU ਦੇ ਡਰਾਈਵਰਾਂ ਤੇ ਕੰਡਕਟਰਾਂ ਲਈ ਚੰਗੀ ਖ਼ਬਰ, ਵਿਭਾਗ ਨੇ ਜਾਰੀ ਕੀਤੇ ਇਹ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ