ਵੱਡੀ ਖ਼ਬਰ : ਅੰਮ੍ਰਿਤਸਰ ਦੇ ਰਿਹਾਇਸ਼ੀ ਇਲਾਕੇ 'ਚ NIA ਨੇ ਮਾਰਿਆ ਛਾਪਾ

02/04/2021 2:42:05 PM

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਰਿਹਾਇਸ਼ੀ ਇਲਾਕੇ ਵਿਖੇ ਅੱਜ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਵੱਲੋਂ ਛਾਪਾ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਐਨ. ਆਈ. ਏ. ਨੇ ਲੁਹਾਰਕਾ ਰੋਡ ਸਥਿਤ ਰਣਜੀਤ ਵਿਹਾਰ ਇਲਾਕੇ 'ਚ ਅੱਜ ਸਵੇਰੇ ਇਕ ਕੋਠੀ 'ਚ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ 'ਡਿਫਾਲਟਰ ਕਰਜ਼ਦਾਰਾਂ' ਲਈ ਸ਼ੁਰੂ ਹੋਈ ਇਹ ਖ਼ਾਸ ਸਕੀਮ, ਮਿਲੇਗੀ ਵੱਡੀ ਰਾਹਤ

ਐੱਨ. ਆਈ. ਏ. ਵੱਲੋਂ ਇਹ ਛਾਪੇਮਾਰੀ ਸਵੇਰੇ ਕਰੀਬ 7 ਵਜੇ ਕੀਤੀ ਗਈ। ਸੂਤਰਾਂ ਦੇ ਮੁਤਾਬਕ ਉਕਤ ਕੋਠੀ 'ਚ ਪਿਛਲੇ ਕਈ ਮਹੀਨਿਆਂ ਤੋਂ ਅਮਰਜੀਤ ਸਿੰਘ ਨਾਂ ਦਾ ਵਿਅਕਤੀ ਰਹਿ ਰਿਹਾ ਹੈ। ਐਨ. ਆਈ. ਏ. ਕਿਸੇ ਗੰਭੀਰ ਮਾਮਲੇ ਨਾਲ ਸਬੰਧਿਤ ਮੁਲਜ਼ਮ ਦੀ ਭਾਲ ਕਰ ਰਹੀ ਹੈ, ਜਿਸ ਦੌਰਾਨ ਇਹ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ : ਟਿੱਕਰੀ ਬਾਰਡਰ ਤੋਂ 'ਉਗਰਾਹਾਂ' ਦਾ ਵੱਡਾ ਐਲਾਨ, ਸਰਕਾਰ ਨਾਲ ਗੱਲਬਾਤ ਲਈ ਸਾਹਮਣੇ ਰੱਖੀ ਇਹ ਮੰਗ

ਪੁਲਸ ਨੂੰ ਉਕਤ ਕੋਠੀ 'ਚ ਰਹਿੰਦੇ ਵਿਅਕਤੀ 'ਤੇ ਸ਼ੱਕ ਸੀ, ਜਿਸ ਦੌਰਾਨ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ਸਬੰਧੀ ਕੁੱਝ ਬੋਲਣ ਲਈ ਤਿਆਰ ਨਹੀਂ ਹੋਇਆ।

ਨੋਟ : ਐਨ. ਆਈ. ਏ. ਵੱਲੋਂ ਅੰਮ੍ਰਿਤਸਰ 'ਚ ਕੀਤੀ ਗਈ ਛਾਪੇਮਾਰੀ ਬਾਰੇ ਤੁਹਾਡੀ ਕੀ ਹੈ ਰਾਏ?

Babita

This news is Content Editor Babita