NIA ਵੱਲੋਂ ਜੰਮੂ-ਕਸ਼ਮੀਰ ਤੇ ਪੰਜਾਬ 'ਚ ਛਾਪੇਮਾਰੀ, ਪਾਕਿ 'ਚੋਂ ਰਚੀ ਸਾਜ਼ਿਸ਼ ਨਾਲ ਜੁੜੇ 12 ਸ਼ੱਕੀ ਵਿਅਕਤੀਆਂ ਦੀ ਪਛਾਣ

Wednesday, Mar 15, 2023 - 11:40 PM (IST)

NIA ਵੱਲੋਂ ਜੰਮੂ-ਕਸ਼ਮੀਰ ਤੇ ਪੰਜਾਬ 'ਚ ਛਾਪੇਮਾਰੀ, ਪਾਕਿ 'ਚੋਂ ਰਚੀ ਸਾਜ਼ਿਸ਼ ਨਾਲ ਜੁੜੇ 12 ਸ਼ੱਕੀ ਵਿਅਕਤੀਆਂ ਦੀ ਪਛਾਣ

ਸ਼੍ਰੀਨਗਰ (ਵਾਰਤਾ): ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ ਸਰਗਰਮੀਆਂ ਤੇ ਘੱਟ ਗਿਣਤੀ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਜਾਂਚ ਦੌਰਾਨ 12 ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਹੈ, ਜੋ ਕਥਿਤ ਤੌਰ 'ਤੇ ਪਾਕਿਸਤਾਨ ਸਥਿਤ ਵੱਖ-ਵੱਖ 'ਆਕਾਵਾਂ' ਦੇ ਸੰਪਰਕ 'ਚ ਸਨ। ਅੱਤਵਾਦ ਰੋਕੂ ਏਜੰਸੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਜੰਮੂ-ਕਸ਼ਮੀਰ ਤੇ ਪੰਜਾਬ ਵਿਚ 14 ਥਾਵਾਂ 'ਤੇ ਤਲਾਸ਼ੀ ਲਈ ਗਈ। 

ਇਹ ਖ਼ਬਰ ਵੀ ਪੜ੍ਹੋ - PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ CM ਮਾਨ ਦਾ ਬਿਆਨ, ਕਹਿ ਦਿੱਤੀ ਇਹ ਗੱਲ

ਐੱਨ.ਆਈ.ਆਏ. ਨੇ ਸ਼੍ਰੀਨਗਰ, ਬਾਰਾਮੂਲਾ, ਪੁਲਵਾਮਾ, ਅਨੰਤਨਾਗ, ਬਡਗਾਮ ਤੇ ਕਠੂਆ ਜ਼ਿਲ੍ਹਿਆਂ 'ਚ ਛਾਪੇ ਮਾਰੇ। ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਚ ਵੀ ਤਲਾਸ਼ੀ ਲਈ ਗਈ। ਐੱਨ.ਆਈ.ਏ. ਨੇ ਜੂਨ 2022 ਵਿਚ suo-moto (ਆਪਣੇ ਆਪ) ਨੋਟਿਸ ਲੈਂਦਿਆਂ ਵੱਖ-ਵੱਖ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਤੇ ਉਨ੍ਹਾਂ ਦੇ ਸਹਾਇਕ ਸੰਗਠਨਾਂ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜੋ ਆਪਣੇ ਪਾਕਿਸਤਾਨੀ ਕਮਾਂਡਰਾਂ ਜਾਂ ਆਕਾਵਾਂ ਦੇ ਹੁਕਮਾਂ 'ਤੇ ਕੰਮ ਕਰ ਰਹੇ ਸਨ। 

ਇਹ ਖ਼ਬਰ ਵੀ ਪੜ੍ਹੋ - ਨੌਜਵਾਨਾਂ ਨੇ ਚਲਦੀ ਗੱਡੀ 'ਚੋਂ ਸੜਕ 'ਤੇ ਸੁੱਟੇ ਨੋਟਾਂ ਦੇ ਗੱਫ਼ੇ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਵਜ੍ਹਾ ਜਾਣ ਰਹਿ ਜਾਓਗੇ

ਐੱਨ.ਆਈ.ਏ. ਨੇ ਦੱਸਿਆ ਕਿ ਇਹ ਮਾਮਲਾ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਤੇ ਘੱਟ ਗਿਣਤੀ ਭਾਈਚਾਰੇ, ਸੁਰੱਖਿਆ ਮੁਲਾਜ਼ਮਾਂ ਤੇ ਧਾਰਮਿਕ ਸਮਾਗਮਾਂ ਤੇ ਸਰਗਰਮੀਆਂ ਨੂੰ ਨਿਸ਼ਾਨਾ ਬਣਾਉਣ ਲਈ ਅੱਤਵਾਦੀ ਸੰਗਠਨਾਂ ਦੇ ਪਾਕਿਸਤਾਨ ਸਥਿਤ ਕਮਾਂਡਰਾਂ ਵੱਲੋਂ ਰਚੀ ਗਈ ਇਕ ਅੱਤਵਾਦੀ ਸਾਜ਼ਿਸ਼ ਨਾਲ ਸਬੰਧਤ ਹਨ। ਐੱਨ.ਆਈ.ਏ. ਬੁਲਾਰੇ ਨੇ ਕਿਹਾ ਕਿ, "ਜਾਂਚ ਦੌਰਾਨ 12 ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਆਕਾਵਾਂ ਦੇ ਸੰਪਰਕ 'ਚ ਸਨ। ਮੁਲਜ਼ਮ ਜੰਮੂ-ਕਸ਼ਮੀਰ ਦੇ ਸਾਈਬਰ ਸਪੇਸ ਵਿਚ ਅੱਤਵਾਦ ਫੈਲਾਉਣ ਨਾਲ ਵੀ ਸਬੰਧਤ ਪਾਏ ਗਏ।" ਐੱਨ.ਆਈ.ਏ ਨੇ ਦੱਸਿਆ ਕਿ ਮੰਗਲਵਾਰ ਨੂੰ ਇਨ੍ਹਾਂ ਥਾਵਾਂ ਤੋਂ ਡਿਜੀਟਲ ਉਪਕਰਨ ਤੇ ਇਤਰਾਜ਼ਯੋਗ ਸਮੱਗਰੀ ਜ਼ਬਤ ਕੀਤੀ ਗਈ। ਮਾਮਲੇ ਵਿਚ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News