ਪੰਜਾਬ 'ਚ ਗੈਂਗਸਟਰਾਂ ਦੇ ਖ਼ਿਲਾਫ਼ NIA ਦੀ ਛਾਪੇਮਾਰੀ, ਗਿੱਦੜਬਾਹਾ ਵੀ ਪੁੱਜੀ ਟੀਮ

02/21/2023 10:27:03 AM

ਮੁਕਤਸਰ ਸਾਹਿਬ/ਮੋਗਾ (ਵੈੱਬ ਡੈਸਕ, ਗੋਪੀ) : ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਗਿੱਦੜਬਾਹਾ ਸਮੇਤ ਪੰਜਾਬ ਅਤੇ ਦੇਸ਼ ਦੇ ਹੋਰ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਜੇਲ੍ਹਾਂ 'ਚ ਗੈਂਗਸਟਰਾਂ ਨੂੰ ਮਿਲਦੀ ਮਦਦ ਦੀ ਜਾਂਚ ਸਬੰਧੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Big News : ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਗੈਂਗਸਟਰਾਂ ਦੇ ਨੈੱਟਵਰਕ 'ਤੇ ਐੱਨ. ਆਈ. ਏ. ਦੀ ਇਹ  ਛਾਪੇਮਾਰੀ ਕੀਤੀ ਜਾ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ, ਟਿੱਲੂ ਤਾਜਪੁਰੀਆ ਅਤੇ ਗੋਲਡੀ ਬਰਾੜ ਪਹਿਲਾਂ ਤੋਂ ਹੀ ਐੱਨ. ਆਈ. ਏ. ਦੀ ਰਾਡਾਰ 'ਤੇ ਹਨ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਸਿਲੰਡਰ ਫੱਟਣ ਕਾਰਨ ਜ਼ੋਰਦਾਰ ਧਮਾਕਾ, ਘਰ ਦੀ ਛੱਤ ਉੱਡੀ, ਸਾਮਾਨ ਵੀ ਸੜ ਕੇ ਸੁਆਹ

ਮੋਗਾ ਦੇ ਪਿੰਡ ਡਾਲਾ 'ਚ ਨਾਮੀ ਗੈਂਗਸਟਰ ਅਰਸ਼ ਡਾਲਾ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਮਾਣੂੰਕੇ ਗਿੱਲ ਦੇ ਰਹਿਣ ਵਾਲੇ ਵੱਖ-ਵੱਖ ਮੁਕੱਦਮਿਆਂ 'ਚ ਲੋੜੀਂਦੇ ਹਰਪ੍ਰੀਤ ਸ਼ਰਮਾ ਉਰਫ਼ ਕਿੰਗ ਨਾਮੀ ਗੈਂਗਸਟਰ ਦੇ ਘਰ ਵੀ ਅੱਜ ਤੜਕਸਾਰ ਐੱਨ. ਆਈ. ਏ. ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਅੱਜ ਤੜਕਸਾਰ ਹੀ ਦੋਹਾਂ ਪਿੰਡਾਂ 'ਚ ਪਹੁੰਚ ਕੇ ਟੀਮ ਵੱਲੋਂ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita