ਪੰਜਾਬ 'ਚ NIA ਦਾ ਵੱਡਾ ਐਕਸ਼ਨ, ਕੀਤੀ ਜਾ ਰਹੀ ਵੱਡੇ ਪੱਧਰ 'ਤੇ ਛਾਪੇਮਾਰੀ

Wednesday, May 17, 2023 - 08:44 AM (IST)

ਪੰਜਾਬ 'ਚ NIA ਦਾ ਵੱਡਾ ਐਕਸ਼ਨ, ਕੀਤੀ ਜਾ ਰਹੀ ਵੱਡੇ ਪੱਧਰ 'ਤੇ ਛਾਪੇਮਾਰੀ

ਚੰਡੀਗੜ੍ਹ : ਦੇਸ਼ ਦੀ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਨਸ਼ੀਲੇ ਪਦਾਰਥਾਂ ਅਤੇ ਤਸਕਰਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਤਵਾਦੀਆਂ ਅਤੇ ਟੈਰਰ ਫੰਡਿੰਗ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਐੱਨ. ਆਈ. ਏ. ਪੂਰੀ ਤਰ੍ਹਾਂ ਐਕਸ਼ਨ 'ਚ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਅਪਲਾਈ ਕਰਨ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ

ਐੱਨ. ਆਈ. ਏ. ਵੱਲੋਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਯੂ. ਪੀ., ਉੱਤਰਾਖੰਡ ਅਤੇ ਮੱਧ ਪ੍ਰਦੇਸ਼ 'ਚ 100 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਟੀਮ ਨੇ ਮੁਦਕੀ, ਤਲਵੰਡੀ ਸਾਬੋ ਅਤੇ ਫਿਰੋਜ਼ਪੁਰ 'ਚ 3 ਸ਼ੱਕੀ ਲੋਕਾਂ ਦੇ ਘਰ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ : ਧੀਆਂ ਦੇ ਵਿਆਹ 'ਤੇ 'ਸ਼ਗਨ' ਲੈਣ ਦੇ ਚਾਹਵਾਨ ਪਰਿਵਾਰਾਂ ਲਈ ਵੱਡੀ ਖ਼ਬਰ, ਜਲਦ ਕਰਨ ਇਹ ਕੰਮ

ਇਸ ਦੌਰਾਨ ਕਿਸੇ ਨੂੰ ਵੀ ਘਰਾਂ ਦੇ ਅੰਦਰ ਜਾਂ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਫਿਲਹਾਲ ਕਿਸੇ ਨੂੰ ਹਿਰਾਸਤ 'ਚ ਲਏ ਜਾਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਐੱਨ. ਆਈ. ਏ. ਦਾ ਸਰਚ ਆਪਰੇਸ਼ਨ ਜਾਰੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News