ਪੰਜਾਬ 'ਚ ਤੜਕੇ ਸਵੇਰੇ ਮੁੜ NIA ਦੀ ਛਾਪੇਮਾਰੀ, ਸ਼ਖ਼ਸ ਤੋਂ ਕੀਤੀ ਜਾ ਰਹੀ ਪੁੱਛਗਿੱਛ (ਤਸਵੀਰਾਂ)

Tuesday, Jun 06, 2023 - 10:13 AM (IST)

ਪੰਜਾਬ 'ਚ ਤੜਕੇ ਸਵੇਰੇ ਮੁੜ NIA ਦੀ ਛਾਪੇਮਾਰੀ, ਸ਼ਖ਼ਸ ਤੋਂ ਕੀਤੀ ਜਾ ਰਹੀ ਪੁੱਛਗਿੱਛ (ਤਸਵੀਰਾਂ)

ਸ੍ਰੀ ਮੁਕਤਸਰ ਸਾਹਿਬ : ਪੰਜਾਬ 'ਚ ਮੁੜ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਐੱਨ. ਆਈ. ਏ. ਦੀ ਟੀਮ ਵੱਲੋਂ ਇਹ ਛਾਪੇਮਾਰੀ ਸ੍ਰੀ ਮੁਕਤਸਰ ਸਾਹਿਬ 'ਚ ਮੰਗਲਵਾਰ ਸਵੇਰੇ ਕੀਤੀ ਗਈ।

ਇਹ ਵੀ ਪੜ੍ਹੋ : ਵਿਸ਼ਵ ਵਾਤਾਵਰਣ ਦਿਵਸ 'ਤੇ CM ਮਾਨ Live, 'ਕੁਦਰਤ ਨਾਲ ਛੇੜਛਾੜ 'ਤੇ ਖਾਮਿਆਜ਼ਾ ਭੁਗਤਣਾ ਪੈਂਦਾ' (ਵੀਡੀਓ)

PunjabKesari

ਟੀਮ ਨੇ ਮੁਕਤਸਰ ਸਾਹਿਬ ਦੇ ਅਬੋਹਰ ਬਾਈਪਾਸ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ। ਟੀਮ ਮੈਂਬਰਾਂ ਵੱਲੋਂ ਉਕਤ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਐੱਨ. ਆਈ. ਏ. ਦੀ ਟੀਮ ਵੱਲੋਂ ਇਸ ਛਾਪੇਮਾਰੀ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਕਿਸੇ ਨਾਲ ਵੀ ਸਾਂਝੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਘੱਲੂਘਾਰਾ ਦਿਵਸ ਦੇ ਮੌਕੇ 'ਤੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਂ ਸੰਦੇਸ਼ (ਵੀਡੀਓ)

PunjabKesari

ਦੱਸਿਆ ਜਾ ਰਿਹਾ ਹੈ ਕਿ ਐੱਨ. ਆਈ. ਏ. ਦੀ ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਚੱਲ ਰਹੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News