ਪੰਜਾਬ ''ਚ ਕੇਂਦਰੀ ਜਾਂਚ ਏਜੰਸੀ (NIA) ਦੀ ਰੇਡ!

Friday, Aug 30, 2024 - 03:39 PM (IST)

ਪੰਜਾਬ ''ਚ ਕੇਂਦਰੀ ਜਾਂਚ ਏਜੰਸੀ (NIA) ਦੀ ਰੇਡ!

ਬਠਿੰਡਾ: ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਅੱਜ ਸਵੇਰ ਤੋਂ ਹੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਦੀ ਟੀਮ ਵੱਲੋਂ ਰਾਮਪੁਰਾ ਫੂਲ ਵਿਚ ਮਹਿਲਾ ਕਿਸਾਨ ਆਗੂ ਦੇ ਘਰ ਰੇਡ ਕੀਤੀ ਗੀ ਹੈ। ਇਸ ਦੇ ਵਿਰੋਧ ਵਿਚ ਹੋਰ ਕਿਸਾਨਾਂ ਵੱਲੋਂ ਉੱਥੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਗਈ। ਪਰ ਕੋਈ ਜਾਣਕਾਰੀ ਨਾ ਮਿਲਣ 'ਤੇ ਉਨ੍ਹਾਂ ਵੱਲੋਂ ਘਰ ਦੇ ਬਾਹਰ ਹੀ ਧਰਨਾ ਲਗਾ ਦਿੱਤਾ ਗਿਆ। ਹਾਲਾਂਕਿ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਸਿਰਫ਼ਿਰੇ ਆਸ਼ਿਕ ਦਾ ਕਾਰਾ! ਪ੍ਰੇਮਿਕਾ ਨੂੰ ਘਰ ਬੁਲਾ ਕੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਜਾਣਕਾਰੀ ਮੁਤਾਬਕ ਰਾਮਪੁਰਾ ਫੂਲ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜਨਰਲ ਸਕੱਤਰ ਸੁਖਵਿੰਦਰ ਕੌਰ ਖੰਡੀ ਦੇ ਘਰ ਅੱਜ ਸਵੇਰੇ  NIA ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਫ਼ਿਲਹਾਲ ਛਾਪੇਮਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸੱਕਿਆ। ਇਸ ਬਾਰੇ ਪਤਾ ਲੱਗਦਿਆਂ ਹੀ ਰਾਮਪੁਰਾ ਫੂਲ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਮੈਂਬਰ ਉੱਥੇ ਪਹੁੰਚੇ। ਉਨ੍ਹਾਂ ਵੱਲੋਂ ਕਿਸਾਨ ਆਗੂ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਕਿਹਾ ਕਿ ਜਦੋਂ ਤੱਕ ਛਾਪੇਮਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਜਾਂਦਾ, ਉਦੋਂ ਤੱਕ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਰਾਣਾ ਗੁਰਜੀਤ ਸਿੰਘ ਦੇ ਪਰਿਵਾਰ 'ਤੇ SEBI ਦੀ ਵੱਡੀ ਕਾਰਵਾਈ

ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਾਰਾਜ ਨੇ ਕਿਹਾ ਕਿ ਘਰ ਵਿਚ ਇਕ 85 ਸਾਲ ਦਾ ਬਜ਼ੁਰਗ ਵੀ ਹੈ। ਇੱਥੋਂ ਤੱਕ ਕਿ ਉਸ ਦੇ ਨੌਕਰਾਂ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ, ਉਨ੍ਹਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਪਤਾ ਲੱਗਦਿਆਂ ਹੀ ਉਹ ਇੱਥੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐੱਨ.ਆਈ.ਏ. ਨੂੰ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਕੋਈ ਜਾਂਚ ਕਰਨੀ ਹੈ ਤਾਂ ਉਨ੍ਹਾਂ ਦੇ ਮੈਂਬਰ ਹਾਜ਼ਰ ਹੋਣ। ਇਸ ਲਈ ਅਸੀਂ ਆਪਣੇ ਵਕੀਲ ਸਮੇਤ ਤਿੰਨ ਲੋਕਾਂ ਨੂੰ ਅੰਦਰ ਭੇਜਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News