ਪੰਜਾਬ ਸਣੇ 9 ਥਾਵਾਂ ''ਤੇ NIA ਦੀ ਰੇਡ! ਜਲੰਧਰ ''ਚ ਵੀ ਮਾਰਿਆ ਛਾਪਾ
Thursday, Nov 28, 2024 - 09:31 AM (IST)
ਨਵੀਂ ਦਿੱਲੀ/ਜਲੰਧਰ (ਭਾਸ਼ਾ)- ਅੱਤਵਾਦੀ-ਗੈਂਗਸਟਰ ਗੱਠਜੋੜ ਮਾਮਲੇ ’ਚ ਵੱਡੇ ਪੱਧਰ 'ਤੇ ਕਾਰਵਾਈ ਕਰਦੇ ਹੋਏ ਐੱਨ. ਆਈ. ਏ. ਨੇ ਬੁੱਧਵਾਰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ’ਚ 9 ਥਾਵਾਂ ’ਤੇ ਦਵਿੰਦਰ ਬੰਬੀਹਾ ਗੈਂਗ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ ਦੀ ਵਿਆਪਕ ਤਲਾਸ਼ੀ ਲਈ। ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ’ਚ ਦਿੱਤੀ ਗਈ। ਬਿਆਨ ਮੁਤਾਬਕ ਐੱਨ. ਆਈ. ਏ. ਦੀਆਂ ਕਈ ਟੀਮਾਂ ਨੇ ਹਰਿਆਣਾ ਦੇ ਪਲਵਲ, ਫਰੀਦਾਬਾਦ ਤੇ ਗੁਰੂਗ੍ਰਾਮ ਜ਼ਿਲਿਆਂ, ਪੰਜਾਬ ਦੇ ਜਲੰਧਰ ਤੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲੇ ’ਚ ‘ਅੱਤਵਾਦੀ-ਗੈਂਗਸਟਰ ਨੈੱਟਵਰਕ’ ਮਾਮਲੇ ’ਚ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 15 ਜ਼ਿਲ੍ਹਿਆਂ ਲਈ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਤਲਾਸ਼ੀਆਂ ਦੌਰਾਨ ਮੋਬਾਈਲ/ਡਿਜੀਟਲ ਉਪਕਰਨਾਂ, ਬੈਂਕਾਂ ਨਾਲ ਲੈਣ-ਦੇਣ ਅਤੇ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ਾਂ ਸਮੇਤ ਕਈ ਤਰ੍ਹਾਂ ਦੀ ਅਪਰਾਧਿਕ ਸਮੱਗਰੀ ਜ਼ਬਤ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੰਬੀਹਾ 2016 ’ਚ ਪੁਲਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੰਬੀਹਾ ਗੈਂਗ ਦੇ ਮੈਂਬਰ ਜੇਲ ਸ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਦੇ ਵਿਰੋਧੀ ਮੰਨੇ ਜਾਂਦੇ ਹਨ। ਐੱਨ. ਆਈ. ਏ . ਦੇ ਇਹ ਛਾਪੇ ਅੱਤਵਾਦੀ ਸੰਗਠਨਾਂ ਵਿਰੁੱਧ ਲਗਾਤਾਰ ਕਾਰਵਾਈ’ਦਾ ਹਿੱਸਾ ਸੀ ਜੋ ਭਾਰਤ 'ਚ ਹਥਿਆਰ, ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਆਦਿ ਦੀ ਸਮੱਗਲਿੰਗ ’ਚ ਸ਼ਾਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8