MP ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰ NIA ਦੀ ਰੇਡ, ਚਾਚੀ ਨੂੰ ਲੈ ਗਏ ਥਾਣੇ (ਵੀਡੀਓ)
Friday, Sep 13, 2024 - 11:13 AM (IST)
ਬਿਆਸ (ਰੋਹਿਤ ਅਰੋੜਾ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰ NIA ਵੱਲੋਂ ਰੇਡ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਅੱਜ ਸਵੇਰੇ ਤੜਕਸਾਰ 5 ਵਜੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸੰਸਦ ਮੈਂਬਰ ਦੇ ਚਾਚਾ ਪ੍ਰਗਟ ਸਿੰਘ ਘਰ ਨਹੀਂ ਮਿਲੇ। ਇਸ ਮਗਰੋਂ ਟੀਮ ਉਨ੍ਹਾਂ ਦੀ ਪਤਨੀ ਅਮਰਜੀਤ ਕੌਰ ਨੂੰ ਪੁੱਛਗਿੱਛ ਦੇ ਲਈ ਬਿਆਸ ਥਾਣੇ ਲੈ ਗਈ ਹੈ। ਉਨ੍ਹਾਂ ਦੇ ਮਗਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਵੀ ਥਾਣੇ ਪਹੁੰਚੇ ਹਨ।
ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ
ਪ੍ਰਗਟ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਵੇਰੇ ਤੜਕਸਾਰ NIA ਵੱਲੋਂ ਰੇਡ ਕੀਤੀ ਗਈ ਹੈ। ਪ੍ਰਗਟ ਸਿੰਘ ਰਈਆ ਕਸਬੇ ਵਿਚ ਰੇਡ ਕੀਤੀ ਹੈ। ਪ੍ਰਗਟ ਸਿੰਘ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਾਈਚਾਰੇ ਵਿਚੋਂ ਚਾਚਾ ਜੀ ਲੱਗਦੇ ਹਨ। ਉਹ ਜੱਲੁਪੂਰ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ NIA ਵੱਲੋਂ ਰਸੋਈ, ਬੈੱਡਰੂਮ ਆਦਿ ਤਕ ਵੀ ਕਾਫ਼ੀ ਫਰੋਲਾ-ਫਰਾਲੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ
ਜਾਣਕਾਰੀ ਮੁਤਾਬਕ NIA ਵੱਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਤੜਕਸਾਰ ਛਾਪੇਮਾਰੀ ਕੀਤੀ ਗਈ ਹੈ। NIA ਦੀ ਟੀਮ ਨੇ ਅੰਮ੍ਰਿਤਸਰ ਦੇ ਸੁਲਤਾਨਵਿੰਡ, ਰਈਆ, ਘੁਮਾਣ, ਮੋਗਾ ਦੇ ਸਮਾਲਸਰ ਵਿਚ ਛਾਪੇਮਾਰੀ ਕੀਤੀ ਹੈ। ਮੋਗਾ ਦੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕਸਬਾ ਸਮਾਲਸਰ ਵਿਖੇ ਅੱਜ ਸਵੇਰੇ ਤਕਰੀਬਨ 6 ਵਜੇ ਦੇ ਕਰੀਬ NIA ਦੀ ਟੀਮ ਵੱਲੋਂ ਕਵੀਸ਼ਰ ਮੱਖਣ ਸਿੰਘ ਮੁਸਾਫਰ ਦੇ ਘਰ ਅਚਾਨਕ ਰੇਡ ਕੀਤੀ ਗਈ। ਖ਼ਬਰ ਲਿਖੇ ਜਾਣ ਤੱਕ NIA ਦੀ ਟੀਮ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8