NIA ਵਲੋਂ ਦੇਸ਼ ਭਰ ’ਚ ਗੈਂਗਸਟਰਾਂ ਦੇ ਘਰਾਂ ’ਤੇ ਰੇਡ, ਲਾਰੈਂਸ-ਭਗਵਾਨਪੁਰੀਆ-ਗੋਲਡੀ ਬਰਾੜ ਸਣੇ ਕਈ ਰਡਾਰ ’ਤੇ
Monday, Sep 12, 2022 - 06:26 PM (IST)
ਚੰਡੀਗੜ੍ਹ : ਸੋਮਵਾਰ ਨੂੰ ਦਿਨ ਚੜ੍ਹਦਿਆਂ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ) ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਜੁੜੇ ਵੱਡੇ ਗੈਂਗਸਟਰਾਂ ਸੁਣੇ ਲਗਭਗ 50 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਐੱਨ. ਆਈ. ਏ. ਵਲੋਂ ਪੰਜਾਬ ਤੋਂ ਇਲਾਵਾ ਦਿੱਲੀ, ਹਿਮਾਚਲ, ਹਰਿਆਣਾ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਗੈਂਗਸਟਰਾਂ ਦੇ ਘਰਾਂ ਵਿਚ ਦਬਿਸ਼ ਕੀਤੀ ਗਈ ਹੈ। ਐੱਨ. ਆਈ. ਏ. ਵਲੋਂ ਅਚਾਨਕ ਕੀਤੀ ਗਈ ਇਸ ਵੱਡੀ ਕਾਰਵਾਈ ਤੋਂ ਬਾਅਦ ਗੈਂਗਸਟਰਾਂ ਨੂੰ ਭਾਜੜਾਂ ਪੈ ਗਈਆਂ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ , ਸੁਖਪ੍ਰੀਤ ਬੁੱਢਾ, ਗੈਂਗਸਟਰ ਸਰਦੂਲ ਸਿੰਘ ਸੁੱਖਾ ਦੁਨੇਕੇ ਤੋਂ ਇਲਾਵਾ ਪੰਜਾਬ ਦੇ ਲਗਭਗ ਸਾਰੇ ਵੱਡੇ-ਛੋਟੇ ਗੈਂਗਸਟਰਾਂ ਦੇ ਘਰਾਂ ’ਤੇ ਐੱਨ. ਆਈ. ਏ. ਵਲੋਂ ਤਾਬੜਤੋੜ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ਼ੂਟਰ ਦੀਪਕ ਮੁੰਡੀ ਨਾਲ ਗ੍ਰਿਫ਼ਤਾਰ ਹੋਏ ਕਪਿਲ ਪੰਡਿਤ ਦੇ ਵੱਡੇ ਖ਼ੁਲਾਸੇ, ਲਾਰੈਂਸ ਬਿਸ਼ਨੋਈ ਦੇ ਟਾਰਗੇਟ ’ਤੇ ਸਲਮਾਨ ਖਾਨ
ਇਸ ਤੋਂ ਇਲਾਵਾ ਖੰਨਾ ਪੁਲਸ ਜ਼ਿਲਾ ਅਧੀਨ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਚ ਵੀ ਐੱਨ. ਆਈ. ਏ. ਦੀ ਟੀਮ ਵੱਲੋ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇ ਦਿੱਲੀ, ਐੱਨ. ਸੀ. ਆਰ, ਹਰਿਆਣਾ ਅਤੇ ਪੰਜਾਬ ਵਿਚ ਮਾਰੇ ਗਏ ਹਨ। ਦਰਅਸਲ ਐੱਨ. ਆਈ. ਏ. ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ। ਐੱਨ. ਆਈ. ਏ. ਨੇ ਇਸ ਮਾਮਲੇ ’ਚ ਨੀਰਜ ਭਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਇਸ ਕਤਲ ਕਾਂਡ ਵਿਚ ਹੁਣ ਤੱਕ ਕਈ ਗ੍ਰਿਫਤਾਰੀਆਂ ਵੀ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਆਨਲਾਈਨ ਮਿਲੇਗੀ ਐੱਨ. ਓ. ਸੀ.
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਸੀ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ-ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ) ਨੇ ਦਿੱਲੀ ਪੁਲਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੀਤਾ ਸੀ।
ਇਹ ਵੀ ਪੜ੍ਹੋ : ਰੇਹੜੀ ਵਾਲੇ ਕੋਲ ਆਈ ਅਨਾਰਾਂ ਦੀ ਪੇਟੀ ਨੇ ਪਾਇਆ ਭੜਥੂ, ਜਦੋਂ ਖੋਲ੍ਹ ਕੇ ਦੇਖੀ ਤਾਂ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।