ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਬਲਾਸਟ ਵਾਲੀ ਜਗ੍ਹਾ ਪਹੁੰਚੀ NIA ਦੀ ਟੀਮ, ਵੇਖੋ ਮੌਕੇ ਦੀਆਂ ਤਸਵੀਰਾਂ

Tuesday, May 09, 2023 - 04:40 AM (IST)

ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਬਲਾਸਟ ਵਾਲੀ ਜਗ੍ਹਾ ਪਹੁੰਚੀ NIA ਦੀ ਟੀਮ, ਵੇਖੋ ਮੌਕੇ ਦੀਆਂ ਤਸਵੀਰਾਂ

ਅੰਮ੍ਰਿਤਸਰ (ਬਿਊਰੋ)- ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਉੱਪਰ 2 ਦਿਨਾਂ ’ਚ ਹੋਏ ਧਮਾਕਿਆਂ ਤੋਂ ਬਾਅਦ ਲਗਾਤਾਰ ਪੁਲਸ ਦੀਆਂ ਵੱਖ-ਵੱਖ ਟੀਮਾਂ ਜਾਂਚ ਲਈ ਪਹੁੰਚ ਰਹੀਆਂ ਸਨ।

PunjabKesari

ਦੇਰ ਸ਼ਾਮ ਐੱਨ. ਆਈ. ਏ. ਦੀ ਟੀਮ ਬਲਾਸਟ ਵਾਲੀ ਥਾਂ ’ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਬਾਰੀਕੀ ਨਾਲ ਜਾਂਚ ਕੀਤੀ ਗਈ। 

PunjabKesari

ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਕ੍ਰਿਕਟ ਮੈਚ ਦੀ ਉਡੀਕ 'ਚ ਬੈਠੇ ਫੈਨਜ਼ ਦੀਆਂ ਉਮੀਦਾਂ ਨੂੰ ਝਟਕਾ! ਏਸ਼ੀਆ ਕੱਪ ਨੂੰ ਲੈ ਕੇ ਹੋਇਆ ਇਹ ਫ਼ੈਸਲਾ

PunjabKesari

ਇਸ ਦੌਰਾਨ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੱਜ ਐੱਨ. ਆਈ. ਏ. ਦੀ ਟੀਮ ਜਾਂਚ ਲਈ ਪਹੁੰਚੀ ਹੈ। ਉਸ ਤੋਂ ਇਲਾਵਾ ਪੁਲਸ ਵੱਲੋਂ ਵੀ ਆਪਣੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਰਾਸਤੀ ਮਾਰਗ ’ਤੇ ਸਥਿਤ ਹੋਟਲ ਮਾਲਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਤਾਂ ਜੋ ਕਿ ਹਰ ਇਕ ਪਹਿਲੂ ਤੋਂ ਇਸ ਹਰ ਕਿਸੇ ਦੀ ਜਾਂਚ ਕੀਤੀ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News