ਗੈਂਗਸਟਰ ਲਖਵੀਰ ਲੰਡਾ ਖ਼ਿਲਾਫ਼ NIA ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜ਼ਮੀਨ

Friday, Aug 25, 2023 - 06:34 PM (IST)

ਗੈਂਗਸਟਰ ਲਖਵੀਰ ਲੰਡਾ ਖ਼ਿਲਾਫ਼ NIA ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜ਼ਮੀਨ

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਿਵਾਸੀ ਗੈਂਗਸਟਰ ਲਖਬੀਰ ਸਿੰਘ ਲੰਡਾ ਜੋ ਇਸ ਸਮੇਂ ਵਿਦੇਸ਼ 'ਚ ਹੈ NIA ਵੱਲੋਂ ਉਸ ਦੀ ਜ਼ਮੀਨ ਨੂੰ ਜ਼ਬਤ ਕਰਕੇ ਸਖ਼ਤ ਐਕਸ਼ਨ ਲਿਆ ਗਿਆ ਹੈ। ਲਖਬੀਰ ਲੰਡਾ ਮੋਹਾਲੀ ਸੀ.ਆਈ.ਡੀ ਦਫ਼ਤਰ ਅਤੇ ਥਾਣਾ ਸਰਹਾਲੀ ਉੱਪਰ ਹਮਲਾ ਕਰਨ ਤੋਂ ਇਲਾਵਾ ਫ਼ਿਰੌਤੀ ਮੰਗਣ ਦੇ ਨਾਲ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਨਸ਼ੇ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਦਾ ਕੰਮ ਕਰਦਾ ਹੈ। ਇਸ ਸਮੇਂ ਐੱਨ.ਆਈ. ਏ ਦੀ ਵਿਸ਼ੇਸ਼ ਅਦਾਲਤ ਦਿੱਲੀ ਵੱਲੋਂ ਜਾਰੀ ਹੁਕਮਾਂ ਤਹਿਤ 4 ਕਨਾਲ ਜ਼ਮੀਨ ਨੂੰ ਜ਼ਬਤ ਕਰਨ ਸਬੰਧੀ ਨੋਟਿਸ ਲਗਾਉਣ ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।  ਇਸ ਕਾਰਵਾਈ ਨੂੰ ਐੱਨ.ਆਈ.ਏ ਤੇ ਐੱਸ.ਪੀ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਅੰਜਾਮ ਦਿੱਤਾ ਗਿਆ ਹੈ। ਇਹ ਕਾਰਵਾਈ ਅਨਲਾਅਫੁਲ ਐਕਟੀਵਿਟੀਜ਼ ਐਕਟ 1967 ਤਹਿਤ ਅਮਲ ਵਿੱਚ ਲਿਆਂਦੀ ਗਈ ਹੈ। 

ਇਹ ਵੀ ਪੜ੍ਹੋ- ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹਰੀਕੇ ਪੱਤਣ ਨਿਵਾਸੀ ਗੈਂਗਸਟਰ ਲਖਬੀਰ ਸਿੰਘ ਲੰਡਾ ਪੁੱਤਰ ਨਿਰੰਜਣ ਸਿੰਘ ਹਾਲ ਵਾਸੀ ਕਨੇਡਾ ਜੋ ਮੋਹਾਲੀ ਸੀ.ਆਈ. ਡੀ ਪ੍ਰਮੁੱਖ ਦਫ਼ਤਰ ਅਤੇ ਜ਼ਿਲ੍ਹੇ ਦੇ ਥਾਣਾ ਸਰਹਾਲੀ ਉੱਪਰ ਆਰ.ਪੀ.ਜੀ ਹਮਲੇ ਦਾ ਮੁੱਖ ਦੋਸ਼ੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਗੈਂਗਸਟਰ ਲਖਬੀਰ ਸਿੰਘ ਲੰਡਾ ਖ਼ਿਲਾਫ਼ ਕਤਲ, ਫਿਰੋਤੀ ਮੰਗਣ, ਧਮਕਾਉਣ, ਅਸਲਾ ਐਕਟ ਤੋਂ ਇਲਾਵਾ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਅਸਲੇ ਦੀਆਂ ਖੇਪਾਂ ਮੰਗਵਾਉਣ ਸਬੰਧੀ ਕਰੀਬ ਡੇਢ ਦਰਜਨ ਪਰਚੇ ਦਰਜ ਹਨ।

ਇਹ ਵੀ ਪੜ੍ਹੋ- PSEB ਬੋਰਡ ਦੀ ਵੱਡੀ ਲਾਪ੍ਰਵਾਹੀ, ਸ਼ਹੀਦ ਊਧਮ ਸਿੰਘ ਬਾਰੇ ਛਪੇ ਲੇਖ 'ਚ ਕਈ ਗ਼ਲਤੀਆਂ

ਇਸ ਮਾਮਲੇ ਦੀ ਜਾਂਚ ਕਰ ਰਹੀ ਐੱਨ.ਆਈ. ਏ ਦੀ ਵਿਸ਼ੇਸ਼ ਅਦਾਲਤ ਦਿੱਲੀ ਵਲੋਂ ਬੀਤੀ 14 ਅਗਸਤ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਜ਼ਮੀਨ ਜੋ ਪਿੰਡ ਕਿੜੀਆਂ ਵਿਖੇ ਮੌਜੂਦ ਹੈ, ਨੂੰ ਜ਼ਬਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਐੱਨ.ਆਈ. ਏ ਦੀ ਟੀਮ ਵੱਲੋਂ ਸ਼ੁਕਰਵਾਰ ਮੌਕੇ 'ਤੇ ਪਹੁੰਚ  ਕੇ ਜ਼ਮੀਨ ਜ਼ਬਤ ਕਰਨ ਦਾ ਨੋਟਿਸ ਲਗਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News