'ਬੱਬਰ ਖ਼ਾਲਸਾ' ਵਿਰੁੱਧ NIA ਦੀ ਸਖ਼ਤੀ! ਰਿੰਦਾ-ਲੰਡਾ ਸਣੇ 5 ਅੱਤਵਾਦੀਆਂ ਖ਼ਿਲਾਫ਼ ਦਬਿਸ਼ ਦੀ ਤਿਆਰੀ
Wednesday, Sep 20, 2023 - 09:24 PM (IST)
ਨਵੀਂ ਦਿੱਲੀ (ਭਾਸ਼ਾ): ਖ਼ਾਲਿਸਤਾਨੀ ਅੱਤਵਾਦੀਆਂ ਖ਼ਿਲਾਫ਼ ਆਪਣੀ ਕਾਰਵਾਈ ਨੂੰ ਤੇਜ਼ ਕਰਦੇ ਹੋਏ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਹਰਵਿੰਦਰ ਸਿੰਘ ਸੰਧੂ ਉਰਫ 'ਰਿੰਦਾ' ਅਤੇ ਲਖਬੀਰ ਸਿੰਘ ਸੰਧੂ ਉਰਫ 'ਲੰਡਾ' ਸਣੇ ਪਾਬੰਦੀਸ਼ੁਦਾ ਸੰਗਠਨ 'ਬੱਬਰ ਖ਼ਾਲਸਾ ਇੰਟਰਨੈਸ਼ਨਲ' (ਬੀ.ਕੇ.ਆਈ.) ਦੇ ਪੰਜ ਮੈਂਬਰਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਦੇਣ ਵਾਲਿਆਂ ਲਈ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸੰਘੀ ਏਜੰਸੀ ਨੇ ਰਿੰਦਾ ਅਤੇ ਲੰਡਾ ਲਈ 10-10 ਲੱਖ ਰੁਪਏ ਅਤੇ ਪਰਮਿੰਦਰ ਸਿੰਘ ਖਹਿਰਾ ਉਰਫ਼ ਪੱਟੂ, ਸਤਨਾਮ ਸਿੰਘ ਉਰਫ਼ ਸਤਬੀਰ ਸਿੰਘ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦਾ 'ਤੇ 5-5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ 'ਚ ਹੋ ਸਕਦੈ ਅੱਤਵਾਦੀ ਹਮਲਾ'! ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚਿਤਾਵਨੀ
ਐੱਨ.ਆਈ.ਏ. ਦੇ ਬੁਲਾਰੇ ਨੇ ਦੱਸਿਆ ਕਿ ਇਹ ਪੰਜ ਅੱਤਵਾਦੀ ਭਾਰਤ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਵਿਚ ਦਹਿਸ਼ਤ ਫੈਲਾਉਣ ਦੇ ਉਦੇਸ਼ ਨਾਲ 'ਬੱਬਰ ਖ਼ਾਲਸਾ ਇੰਟਰਨੈਸ਼ਨਲ' ਦੀਆਂ ਅੱਤਵਾਦੀ ਗਤੀਵਿਧੀਆਂ ਵਿਰੁੱਧ ਦਰਜ ਕੀਤੇ ਗਏ ਇਕ ਕੇਸ ਵਿਚ ਲੋੜੀਂਦੇ ਹਨ। ਇਹ ਮਾਮਲਾ ਇਸ ਸਾਲ ਦੇ ਸ਼ੁਰੂ ਵਿਚ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੋੜੀਂਦੇ ਅੱਤਵਾਦੀਆਂ 'ਤੇ ਪੰਜਾਬ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਤੋਂ ਇਲਾਵਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੀ.ਕੇ.ਆਈ. ਲਈ ਨਸ਼ਾ ਤਸਕਰੀ ਅਤੇ ਕਾਰੋਬਾਰੀਆਂ ਅਤੇ ਹੋਰ ਪ੍ਰਮੁੱਖ ਵਿਅਕਤੀਆਂ ਤੋਂ ਵੱਡੇ ਪੱਧਰ 'ਤੇ ਫਿਰੌਤੀ ਇਕੱਠਾ ਕਰਨ ਦੇ ਦੋਸ਼ ਹਨ।
ਇਹ ਖ਼ਬਰ ਵੀ ਪੜ੍ਹੋ - UK ਜਾਣ ਦੇ ਚਾਹਵਾਨ ਨੌਜਵਾਨਾਂ ਲਈ ਵੱਡਾ ਝਟਕਾ, ਵਿਜ਼ੀਟਰ ਵੀਜ਼ਾ ਤੇ ਸਟੱਡੀ ਵੀਜ਼ਾ ਲਈ ਨਵੇਂ ਹੁਕਮ ਜਾਰੀ
ਪੈਸਿਆਂ ਦਾ ਲਾਲਚ ਦੇ ਕੇ ਫੈਲਾ ਰਹੇ ਨੇ ਨੈੱਟਵਰਕ
ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪੰਜ ਅੱਤਵਾਦੀ ਵਿੱਤੀ ਲਾਭ ਦਾ ਵਾਅਦਾ ਕਰਕੇ ਬੀ.ਕੇ.ਆਈ. ਲਈ ਨਵੇਂ ਮੈਂਬਰ ਭਰਤੀ ਕਰਨ ਵਿਚ ਲੱਗੇ ਹੋਏ ਹਨ। ਅਧਿਕਾਰੀ ਨੇ ਕਿਹਾ, ''ਉਸ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਆਪਣੀਆਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵੱਖ-ਵੱਖ ਦੇਸ਼ਾਂ 'ਚ ਆਪਣੇ ਕਾਰਕੁਨਾਂ ਦਾ ਨੈੱਟਵਰਕ ਵੀ ਸਥਾਪਿਤ ਕੀਤਾ ਹੈ।'' ਰਿੰਦਾ ਮੂਲ ਰੂਪ ਤੋਂ ਮਹਾਰਾਸ਼ਟਰ ਦਾ ਰਹਿਣ ਵਾਲਾ ਹੈ ਅਤੇ ਉਹ ਅੱਤਵਾਦੀ ਸੂਚੀ 'ਚ ਸ਼ਾਮਲ ਹੈ ਅਤੇ ਬੀ.ਕੇ.ਆਈ. ਦਾ ਮੈਂਬਰ ਹੈ। ਉਹ ਪਾਕਿਸਤਾਨ ਵਿਚ ਰਹਿ ਰਿਹਾ ਹੈ। ਜਦੋਂ ਕਿ ਲੰਡਾ, ਖਹਿਰਾ, ਸਤਨਾਮ ਅਤੇ ਯਾਦਵਿੰਦਰ ਪੰਜਾਬ ਦੇ ਵਸਨੀਕ ਹਨ। ਬੁਲਾਰੇ ਨੇ ਟੈਲੀਫੋਨ ਅਤੇ ਵਟਸਐਪ ਨੰਬਰ ਸਾਂਝੇ ਕਰਦੇ ਹੋਏ ਕਿਹਾ, “ਪੰਜ ਲੋੜੀਂਦੇ ਅੱਤਵਾਦੀਆਂ ਦੀ ਗ੍ਰਿਫਤਾਰੀ ਨਾਲ ਸਬੰਧਤ ਕੋਈ ਵੀ ਖਾਸ ਜਾਣਕਾਰੀ ਨਵੀਂ ਦਿੱਲੀ ਸਥਿਤ ਐੱਨ.ਆਈ.ਏ. ਹੈੱਡਕੁਆਰਟਰ ਜਾਂ ਚੰਡੀਗੜ੍ਹ ਸਥਿਤ ਐੱਨ.ਆਈ.ਏ. ਸ਼ਾਖਾ ਦਫ਼ਤਰ ਨਾਲ ਸਾਂਝੀ ਕੀਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8