NIA ਦੀ ਟੀਮ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਦਿੱਲੀ ਰਵਾਨਾ, ਹੁਣ ਇਸ ਮਾਮਲੇ ’ਚ ਕਰੇਗੀ ਪੁੱਛਗਿੱਛ

Monday, Apr 17, 2023 - 09:03 PM (IST)

ਬਠਿੰਡਾ (ਵਰਮਾ) : ਐੱਨ.ਆਈ.ਏ. ਦੀ ਟੀਮ ਸੋਮਵਾਰ ਨੂੰ ਅਚਾਨਕ ਕੇਂਦਰੀ ਜੇਲ੍ਹ ਬਠਿੰਡਾ ਪਹੁੰਚੀ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਇਕ ਮਾਮਲੇ ਵਿਚ ਪੁੱਛਗਿੱਛ ਲਈ ਆਪਣੇ ਨਾਲ ਦਿੱਲੀ ਲੈ ਗਈ। ਜਾਣਕਾਰੀ ਅਨੁਸਾਰ ਬਿਸ਼ਨੋਈ ਖਿਲਾਫ਼ 2022 'ਚ ਦਿੱਲੀ ਵਿੱਚ ਯੂ. ਏ. ਪੀ. ਏ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਮਾਮਲਿਆਂ ਵਿੱਚ ਐੱਨ.ਆਈ.ਏ. ਵੱਲੋਂ ਪੁੱਛਗਿੱਛ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਮੂਹ NGO's ਨੂੰ ਵੰਡੀਆਂ ਗ੍ਰਾਂਟਾਂ, ਕਹੀ ਇਹ ਗੱਲ

ਬਠਿੰਡਾ ਪੁਲਸ ਵੱਲੋਂ ਭਾਰੀ ਸੁਰੱਖਿਆ ਵਿਚਕਾਰ ਲਾਰੈਂਸ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਐੱਨ.ਆਈ.ਏ. ਟੀਮ ਦੇ ਹਵਾਲੇ ਕਰ ਦਿੱਤਾ ਗਿਆ। ਐੱਸ.ਐੱਸ.ਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਐੱਨ.ਆਈ.ਏ. ਦੀ ਟੀਮ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸਵੇਰੇ ਪ੍ਰੋਡਕਸ਼ਨ ਵਾਰੰਟ ’ਤੇ ਦਿੱਲੀ ਲੈ ਗਈ ਹੈ।


Mandeep Singh

Content Editor

Related News