ਭੂਆ ਨੇ ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ, ਭਤੀਜੀ ਨੇ ਕਰ ਲਈ ਖ਼ੁਦਕੁਸ਼ੀ, ਪੂਰਾ ਮਾਮਲਾ ਕਰੇਗਾ ਹੈਰਾਨ
Saturday, May 04, 2024 - 06:58 PM (IST)
ਤਰਨਤਾਰਨ (ਰਮਨ) : ਭੂਆ ਵੱਲੋਂ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰਨ ਦੀ ਧਮਕੀ ਤੋਂ ਬਾਅਦ ਨਾਬਾਲਿਗ ਭਤੀਜੀ ਵੱਲੋਂ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਭੂਆ ਨੂੰ ਗ੍ਰਿਫਤਾਰ ਕਰਦੇ ਹੋਏ ਵੀਡੀਓ ਬਣਾਉਣ ਵਾਲੇ ਵਿਅਕਤੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਨਨਾਣ ਆਪਣੀ ਭਰਜਾਈ ਉੱਪਰ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਦਬਾਅ ਬਣਾ ਰਹੀ ਸੀ। ਜਾਣਕਾਰੀ ਅਨੁਸਾਰ ਹਰਮਨਦੀਪ ਕੌਰ ਪਤਨੀ ਚਮਕੌਰ ਸਿੰਘ ਵਾਸੀ ਪਿੰਡ ਫੈਲੋਕੇ ਹਾਲ ਵਾਸੀ ਡਾਇਮੰਡ ਐਵੀਨਿਊ ਪਿੰਡ ਬੱਚੜੇ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ ਦੋ ਮਈ ਨੂੰ ਉਸਦੀ ਲੜਕੀ ਅਮਨਦੀਪ ਕੌਰ ਆਪਣੇ ਸਕੂਲ ਗਈ ਹੋਈ ਸੀ, ਜੋ ਦੁਪਹਿਰ ਕਰੀਬ ਸਵਾ ਦੋ ਵਜੇ ਘਰ ਵਾਪਸ ਆ ਗਈ।
ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਨਾਜ਼ੁਕ ਬਣੇ ਹਾਲਾਤ, ਦੇਖੋ ਮੌਕੇ ਦੀ ਵੀਡੀਓ
ਇਸ ਦੌਰਾਨ ਉਸ ਦੀ ਨਨਾਣ ਕਿਰਨਜੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਪਿੰਡ ਫੈਲੋਕੇ ਨੇ ਫੋਨ ਕਰਕੇ ਦੱਸਿਆ ਕਿ ਮੇਰੇ ਪ੍ਰੇਮੀ ਨਾਲ ਤੂੰ ਵਿਆਹ ਕਰਵਾ ਦੇ ਨਹੀਂ ਤਾਂ ਮੇਰੇ ਕੋਲ ਤੇਰੀ ਲੜਕੀ ਅਮਨਦੀਪ ਕੌਰ ਦੀ ਕਿਸੇ ਲੜਕੇ ਨਾਲ ਬਣਾਈ ਗਈ ਵੀਡੀਓ ਮੌਜੂਦ ਹੈ, ਜਿਸ ਨੂੰ ਉਹ ਵਾਇਰਲ ਕਰ ਦੇਵੇਗੀ। ਇਸ ਤੋਂ ਬਾਅਦ ਉਸ ਦੀ ਨਨਾਣ ਕਿਰਨਜੀਤ ਕੌਰ ਨੇ ਉਸ ਨੂੰ ਇਕ ਵੀਡੀਓ ਵਿਖਾਈ, ਜਿਸ ਵਿਚ ਉਸਦੀ ਲੜਕੀ ਅਤੇ ਇਕ ਲੜਕਾ, ਜਿਸ ਦਾ ਨਾਮ ਜਸ਼ਨਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਫੈਲੋਕੇ ਹੈ ਨਾਲ ਤਸਵੀਰਾਂ ਐਡਿਟ ਕਰਕੇ ਰੀਲ ਵੀਡੀਓ ਬਣਾਈ ਹੋਈ ਸੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਪਰ ਵਾਇਰਲ ਕਰਨ ਦੀ ਧਮਕੀ ਨਨਾਣ ਕਿਰਨਜੀਤ ਵੱਲੋਂ ਉਸਦੀ ਲੜਕੀ ਅਤੇ ਉਸ ਨੂੰ ਵੀ ਦਿੱਤੀ ਗਈ। ਜਿਸ ਤੋਂ ਬਾਅਦ ਉਹ ਵੀਡੀਓ ਬਣਾਉਣ ਵਾਲੇ ਲੜਕੇ ਜਸ਼ਨਪ੍ਰੀਤ ਸਿੰਘ ਦੇ ਘਰ ਚਲੀ ਗਈ। ਜਦੋਂ ਉਹ ਆਪਣੇ ਘਰ ਵਾਪਸ ਆਈ ਤਾਂ ਘਰ ਦਾ ਦਰਵਾਜ਼ਾ ਖੜਕਾਉਣ ’ਤੇ ਲੜਕੀ ਵੱਲੋਂ ਦਰਵਾਜ਼ਾ ਨਹੀਂ ਖੋਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਅੰਦਰ ਬੱਸਾਂ 'ਚ ਸਫਰ ਕਰਨ ਵਾਲੇ ਦੇਣ ਧਿਆਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਇਸ ਦੌਰਾਨ ਗੁਆਂਢ ਵਿਚ ਰਹਿੰਦੇ ਸੁਖਜਿੰਦਰ ਸਿੰਘ ਦੀ ਮਦਦ ਨਾਲ ਦਰਵਾਜ਼ਾ ਜ਼ੋਰ ਨਾਲ ਧੱਕਾ ਮਾਰ ਕੇ ਖੋਲਿਆ ਗਿਆ ਤਾਂ ਅੰਦਰ ਵੇਖਿਆ ਕਿ ਉਸ ਦੀ ਧੀ ਅਮਨਦੀਪ ਕੌਰ, ਜਿਸ ਦੀ ਉਮਰ 16 ਸਾਲ ਹੈ ਨੇ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਲਮਕੀ ਹੋਈ ਸੀ। ਅਮਨਦੀਪ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਤਰਸੇਮ ਮਸੀਹ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕਿਰਨਜੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਫੈਲੋਕੇ ਨੂੰ ਗ੍ਰਿਫਤਾਰ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ ਜਦਕਿ ਜਸ਼ਨਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਫੈਲੋਕੇ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦੀ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਬੇਹੱਦ ਚੌਕਸ ਰਹਿਣ ਦੀ ਲੋੜ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8