ਹਵਸ ’ਚ ਅੰਨ੍ਹੇ 55 ਸਾਲਾ ਤਾਏ ਨੇ ਸ਼ਰਮਸਾਰ ਕੀਤੀ ਇਨਸਾਨੀਅਤ, 3 ਸਾਲਾ ਭਤੀਜੀ ਨਾਲ ਟੱਪੀਆਂ ਹੱਦਾਂ

Monday, Jun 26, 2023 - 06:29 PM (IST)

ਹਵਸ ’ਚ ਅੰਨ੍ਹੇ 55 ਸਾਲਾ ਤਾਏ ਨੇ ਸ਼ਰਮਸਾਰ ਕੀਤੀ ਇਨਸਾਨੀਅਤ, 3 ਸਾਲਾ ਭਤੀਜੀ ਨਾਲ ਟੱਪੀਆਂ ਹੱਦਾਂ

ਖਮਾਣੋਂ (ਜਟਾਣਾ, ਅਰੋੜਾ) : ਖੇੜੀ ਨੌਧ ਸਿੰਘ ਥਾਣੇ ਅਧੀਨ ਪੈਂਦੇ ਇਕ ਪਿੰਡ ’ਚ 55 ਸਾਲਾ ਤਾਏ ਵਲੋਂ ਆਪਣੀ 3 ਸਾਲਾ ਭਤੀਜੀ ਨਾਲ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕੀਤੇ ਜਾਣ ਦਾ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖੇੜੀ ਨੌਧ ਸਿੰਘ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਨਵਨੀਤ ਕੌਰ ਕੋਲ ਤਿੰਨ ਸਾਲਾਂ ਬੱਚੀ ਦੀ ਮਾਂ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਜੇਠ ਮੇਰੀ ਤਿੰਨ ਸਾਲ ਦੀ ਬੱਚੀ ਨੂੰ ਘਰ ਵਿਚ ਕੋਈ ਨਾ ਹੋਣ ਕਰਕੇ ਚੁਬਾਰੇ ਵਿਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ’ਚ ਹਾਲਤ ਹੋਰ ਵੀ ਮਾੜੀ

ਸਬ-ਇੰਸਪੈਕਟਰ ਨਵਦੀਪ ਕੌਰ ਨੇ ਮੁਲਜ਼ਮ ਤਾਏ ਖ਼ਿਲਾਫ ਮਾਮਲਾ ਦਰਜ ਕਰਕੇ ਬੱਚੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਉਧਰ ਦੂਜੇ ਪਾਸੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਮੁਤਾਬਕ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ’ਚ ਜਲਦੀ ਦਸਤਕ ਦੇ ਸਕਦੈ ਪ੍ਰੀ-ਮਾਨਸੂਨ, ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਸੰਭਾਵਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News