ਨਾਈਜ਼ੀਰੀਅਨ ਔਰਤ 1 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

01/14/2022 6:29:48 PM

ਮੋਹਾਲੀ (ਪਰਦੀਪ) : ਡੀ. ਐੱਸ. ਪੀ. ਸਿਟੀ-1 ਮੋਹਾਲੀ ਸੁਖਨਾਜ ਸਿੰਘ ਦੀ ਅਗਵਾਈ ਵਿਚ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ਼ ਸੀ. ਆਈ. ਏ. ਸਟਾਫ ਦੀ ਟੀਮ ਨੇ ਇਕ ਨਸ਼ਾ ਤਸਕਰ ਨਾਈਜ਼ੀਰੀਅਨ ਔਰਤ ਨੂੰ 1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੱਸਿਆ ਕਿ 13 ਜਨਵਰੀ ਨੂੰ ਸੀ. ਆਈ. ਏ. ਸਟਾਫ ਮੋਹਾਲੀ ਦੀ ਪੁਲਸ ਪਾਰਟੀ ਨੂੰ ਇਕ ਖੂਫੀਆ ਇਤਲਾਹ ਮਿਲੀ ਸੀ ਕਿ ਇਕ ਫੇਥ ਨਾਮ ਦੀ ਨਾਈਜੀਰੀਅਨ ਔਰਤ ਨੇ ਆਪਣੇ ਗਾਹਕਾਂ ਨੂੰ ਫ਼ੇਜ਼-7 ਮੋਹਾਲੀ ਦੇ ਪਾਰਕ ਵਿਚ ਵੱਡੀ ਮਾਤਰਾ ਵਿਚ ਹੈਰੋਇਨ ਦੀ ਸਪਲਾਈ ਕਰਨੀ ਹੈ। ਜਿਸ ਤੋਂ ਬਾਅਦ ਸੀ. ਆਈ. ਏ. ਸਟਾਫ਼ ਮੋਹਾਲੀ ਦੀ ਪੁਲਸ ਪਾਰਟੀ ਨੇ ਫ਼ੇਜ਼-1 ਦੀ ਪਾਰਕ ਵਿਚੋਂ ਉਕਤ ਨਾਈਜ਼ੀਰੀਅਨ ਔਰਤ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਉਸ ਔਰਤ ਵਿਰੁੱਧ ਧਾਰਾ-21, 61, 85 ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਮਟੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਔਰਤ ਫੈਥ ਤੋਂ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਹੈਰੋਇਨ ਦੀ ਤਸਕਰੀ ਦਾ ਕੰਮ ਲੰਮੇ ਸਮੇਂ ਤੋਂ ਕਰਦੀ ਆ ਰਹੀ ਸੀ ਅਤੇ ਹੈਰੋਇਨ ਦਿੱਲੀ ਤੋਂ ਸਸਤੇ ਭਾਅ ’ਤੇ ਲਿਆ ਕੇ ਮੋਹਾਲੀ ਅਤੇ ਖਰੜ ਦੇ ਏਰੀਏ ਵਿਚ ਮਹਿੰਗੇ ਮੁੱਖ ’ਤੇ ਸਪਲਾਈ ਕਰਦੀ ਸੀ। ਉਨ੍ਹਾਂ ਦੱਸਿਆ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਮੁਲਜ਼ਮ ਫੇਥ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਉਨ੍ਹਾਂ ਦੱਸਿਆ ਪਿਛਲੇ 1 ਮਹੀਨੇ ਵਿਚ ਵੱਡੀ ਮਾਤਰਾ ਵਿਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਰਿਕਵਰੀ ਕਰਵਾਈ ਜਾ ਚੁੱਕੀ ਹੈ ਅਤੇ ਅੱਗੇ ਵਾਸਤੇ ਵੀ ਇਹ ਮੁਹਿੰਮ ਲਗਾਤਾਰ ਪੂਰੀ ਸਖਤੀ ਨਾਲ ਲਾਗੂ ਰਹੇਗੀ। ਉਨ੍ਹਾਂ ਦੱਸਿਆ ਐੱਨ. ਡੀ. ਪੀ. ਐੱਸ. ਐਕਟ ਤਹਿਤ 40 ਮੁਕੱਦਮੇ ਦਰਜ ਕਰਕੇ 58 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ।


Gurminder Singh

Content Editor

Related News