ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

03/12/2021 9:13:19 AM

ਪਟਿਆਲਾ (ਜੋਸਨ) : ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਸੰਕਟ ਵੱਧਦਾ ਵੇਖ ਕੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਰਾਤ ਦਾ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਕਰਫ਼ਿਊ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਸਾਵਧਾਨ! ਗੈਸ ਸਿਲੰਡਰ ਦੀ ਕਰਦੇ ਹੋ 'ਆਨਲਾਈਨ ਬੁਕਿੰਗ' ਤਾਂ ਤੁਹਾਡੇ ਮਤਲਬ ਦੀ ਹੈ ਇਹ ਖ਼ਬਰ

ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ’ਤੇ ਤਾਇਨਾਤ ਪੁਲਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਮੁਲਾਜ਼ਮਾਂ ਅਤੇ ਜ਼ਰੂਰੀ ਸੇਵਾਵਾਂ, ਮੈਡੀਕਲ ਅਮਰਜੈਂਸੀ ਅਤੇ ਕੋਈ ਹੋਰ ਅਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ ,’ਤੇ ਲਾਗੂ ਨਹੀਂ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ 'ਸਰਕਾਰੀ ਬੱਸਾਂ'

ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫ਼ਿਊ ਦੌਰਾਨ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ ’ਤੇ ਪਾਬੰਦੀ ਹੋਵੇਗੀ। ਇਨਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ-ਡਵੀਜ਼ਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਫੜ੍ਹਿਆ ਗਿਆ ਤਾਂ ਉਸ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪੁਰਾਣੇ ਵਾਹਨਾਂ 'ਤੇ ਵਸੂਲੇਗੀ 'ਗ੍ਰੀਨ ਟੈਕਸ'
ਲੋਕ ਸ਼ਰੇਆਮ ਉਡਾ ਰਹੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ
ਸ਼ਹਿਰ ਦੇ ਲੋਕਾਂ ਵੱਲੋਂ ਸ਼ਰੇਆਮ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਦੋਂ ਕਿ ਕੋਰੋਨਾ ਦਾ ਖ਼ਤਰਾ ਅਜੇ ਵੀ ਮੰਡਰਾ ਰਿਹਾ ਹੈ। ਸ਼ਹਿਰ ’ਚ ਸਿਰਫ਼ 20 ਫ਼ੀਸਦੀ ਲੋਕ ਹੀ ਇਨ੍ਹਾਂ ਨਿਯਮਾਂ ਦਾ ਪਾਲਣ ਕਰਦੇ ਦਿਖਾਈ ਦਿੰਦੇ ਹਨ, ਜਦੋਂ ਕਿ 80 ਫ਼ੀਸਦੀ ਲੋਕਾਂ ਨੂੰ ਨਿਯਮਾਂ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ।
ਨੋਟ : ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹੇ 'ਚ ਲਾਏ ਗਏ ਨਾਈਟ ਕਰਫ਼ਿਊ ਬਾਰੇ ਦਿਓ ਆਪਣੀ ਰਾਏ


Babita

Content Editor

Related News