ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਪਿੰਡ ਖੋਟੇ ਦੇ ਮਜ਼ਦੂਰ ਦੀ ਮੌਤ ''ਤੇ ਹਲਕੇ ''ਚ ਸੋਗ ਦੀ ਲਹਿਰ

12/11/2020 11:02:03 AM

ਨਿਹਾਲ ਸਿੰਘ ਵਾਲਾ/ਬਿਲਾਸਪੁਰ(ਬਾਵਾ/ਜਗਸੀਰ): ਨਵੀਂ ਦਿੱਲੀ ਵਿਖੇ ਕਿਸਾਨ ਸੰਘਰਸ਼ 'ਚ ਸ਼ਾਮਲ ਪਿੰਡ ਖੋਟੇ ਦੇ ਇਕ ਮਜ਼ਦੂਰ ਦੀ ਮੌਤ ਹੋਣ ਤੋਂ ਬਾਅਦ ਵੱਖ-ਵੱਖ ਜਨਤਕ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਮ੍ਰਿਤਕ ਮੇਵਾ ਸਿੰਘ ਪੁੱਤਰ ਰਤਨ ਸਿੰਘ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ-ਪਿੰਡ ਖੋਟੇ ਦਾ ਵਸਨੀਕ ਸੀ। ਮ੍ਰਿਤਕ ਦੇ ਮਾਤਾ-ਪਿਤਾ ਦੀ ਪਹਿਲਾ ਮੌਤ ਹੋ ਚੁਕੀ ਹੈ ਅਤੇ ਉਸ ਦੀ ਭੈਣ ਵੀ ਵਿਧਵਾ ਹੈ, ਜੋ ਉਸ ਪਾਸ ਰਹਿੰਦੀ ਹੈ। ਮ੍ਰਿਤਕ ਮੇਵਾ ਸਿੰਘ ਗੀਤਕਾਰ ਵੀ ਸੀ, ਜਿਸ ਦੇ ਲਿਖੇ ਗੀਤ ਉੱਘੇ ਕਲਾਕਾਰ ਗਾ ਚੁੱਕੇ ਹਨ।

ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ

ਮ੍ਰਿਤਕ ਮਜ਼ਦੂਰ ਨੂੰ ਬੀਤੇ ਦਿਨ ਨਿਹਾਲ ਸਿੰਘ ਵਾਲਾ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ, ਖਣਮੁੱਖ ਭਾਰਤੀ ਪੱਤੋ, ਭੁਪਿੰਦਰ ਸਿੰਘ ਸਾਹੋਕੇ, ਚੇਅਰਮੈਨ ਜਗਰੂਪ ਸਿੰਘ ਕੁੱਸਾ, ਵਿਧਾਇਕ ਦਰਸ਼ਨ ਸਿੰਘ ਬਰਾੜ, ਡਾ. ਕੇਵਲ ਸਿੰਘ ਬਰਾੜ ਬਲਾਕ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨਜ਼ ਬਾਘਾ ਪੁਰਾਣਾ ਆਦਿ ਨੇ ਮ੍ਰਿਤਕ ਮਜ਼ਦੂਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਖਣਮੁੱਖ ਭਾਰਤੀ ਨੇ ਪਰਿਵਾਰ ਲਈ ਨਕਦ ਰਾਸੀ ਵੀ ਤਕਸੀਮ ਕੀਤੀ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਲਈ ਸਰਕਾਰ ਤੋਂ ਯੋਗ ਮੁਆਵਜ਼ੇ ਦੀ ਮੰਗ ਕੀਤੀ। ਨਿਹਾਲ ਸਿੰਘ ਵਾਲਾ ਵਿਖੇ ਵੀ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਮ੍ਰਿਤਕ ਕਿਸਾਨ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਹ ਵੀ ਪੜ੍ਹੋ: ਅਕਾਲੀ ਦਲ ਦੀ ਕੇਂਦਰ ਨੂੰ ਚਿਤਾਵਨੀ, ਕਾਂਗਰਸ ਦੀਆਂ 'ਪਾੜੋ ਤੇ ਰਾਜ ਕਰੋ' ਵਾਲੀਆਂ ਬੱਜਰ ਗਲਤੀਆਂ ਨਾ ਦੁਹਰਾਓ'


Baljeet Kaur

Content Editor

Related News