ਪੰਚਾਇਤ ਦਾ ਵੱਡਾ ਫ਼ੈਸਲਾ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲਿਆਂ ਨੂੰ ਮਿਲੇਗਾ ਨਕਦ ਇਨਾਮ
Wednesday, Nov 04, 2020 - 12:55 PM (IST)
ਨਿਹਾਲ ਸਿੰਘ ਵਾਲਾ (ਜ.ਬ): ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ਦੀ ਗ੍ਰ੍ਰਾਮ ਪੰਚਾਇਤ, ਜੋ ਵਿਕਾਸ ਕਾਰਜ ਕਰ ਕੇ ਦੋ ਵਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਹੋ ਚੁੱਕੀ ਹੈ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਇਸ ਵਾਰ ਪਿੰਡ ਦੇ ਕਿਸਾਨਾਂ ਨੂੰ ਗ੍ਰਾਮ ਪੰਚਾਇਤ ਅਤੇ ਉਤਪਾਦਨ ਕਮੇਟੀ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਜਾ ਫੈਸਲਾ ਕੀਤਾ ਹੈ, ਇਸ ਕੀਤੇ ਗਏ ਉਪਰਾਲੇ ਦੀ ਪੰਜਾਬ ਭਰ ਵਿਚ ਜਿਥੇ ਖੂਬ ਪ੍ਰਸੰਸਾ ਕੀਤੀ ਜਾ ਰਹੀ ਹੈ, ਉਥੇ ਗ੍ਰਾਮ ਪੰਚਾਇਤ ਦੇ ਇਸ ਫ਼ੈਸਲੇ ਦਾ ਸਾਰੇ ਪਾਸੇ ਭਰਵਾਂ ਸਵਾਗਤ ਵੀ ਕੀਤਾ ਜਾ ਰਿਹਾ ਹੈ। ਪਿੰਡ ਰਣਸੀਂਹ ਕਲ੍ਹਾਂ ਦੇ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਾਨੂੰਨ ਤਾਂ ਬਣਾ ਦਿੱਤੇ ਹਨ ਪ੍ਰੰਤੂ ਪੰਜਾਬ ਦੇ ਕਿਸਾਨਾਂ ਲਈ ਇਸ ਦਾ ਕੋਈ ਠੋਸ ਹੱਲ ਨਹੀਂ ਕਰਵਾਇਆ ਜਾ ਰਿਹਾ।
ਇਹ ਵੀ ਪੜ੍ਹੋ : ਹੈਵਾਨੀਆਂ ਦੀਆਂ ਹੱਦਾਂ ਪਾਰ, 30 ਸਾਲਾ ਜਨਾਨੀ ਨੂੰ ਨੌਜਵਾਨਾਂ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ
ਸਰਪੰਚ ਮਿੰਟੂ ਨੇ ਕਿਹਾ ਕਿ ਸਰਕਾਰ ਪਰਾਲੀ ਨੂੰ ਨਸ਼ਟ ਕਰਨ ਦੇ ਅਤੇ ਨਾ ਹੀ ਸਰਕਾਰ ਪਰਾਲੀ ਨੂੰ ਜ਼ਮੀਨ 'ਚ ਵਾਹ ਕੇ ਕਣਕ ਦੀ ਬਿਜਾਈ ਤੇ ਜੋ ਵਾਧੂ ਖਰਚਾ ਆਉਂਦਾ ਹੈ ਅਤੇ ਨਾ ਹੀ ਉਸ ਵਾਸਤੇ ਕੋਈ ਮੁਆਵਜ਼ਾ ਦੇ ਰਹੀ ਹੈ। ਇਸ ਕਰ ਕੇ ਸੂਬੇ ਦਾ ਛੋਟਾ ਕਿਸਾਨ ਮਜ਼ਬੂਰੀ ਵਿਚ ਆਪਣੇ ਖ਼ੇਤਾਂ 'ਚ ਪਰਾਲੀ ਨੂੰ ਅੱਗ ਲਗਾ ਰਿਹਾ ਹੈ। ਸਰਪੰਚ ਮਿੰਟੂ ਨੇ ਦੱਸਿਆ ਕਿ ਸਾਡੇ ਪਿੰਡ ਰਣਸੀਹ ਕਲਾਂ ਦੀ ਸਮੂਹ ਗ੍ਰਾਮ ਪੰਚਾਇਤ ਨੇ ਪਿਛਲੇ ਸਾਲ 5 ਲੱਖ ਦੀ ਕੀਮਤ ਦੇ ਖੇਤੀਬਾੜੀ ਦੇ ਵੱਡੇ ਸੰਦ ਲਿਆਂਦੇ ਸਨ ਅਤੇ ਲੋਕਾਂ ਨੂੰ ਕਿਹਾ ਸੀ ਕਿ ਇਨ੍ਹਾਂ ਨੂੰ ਬਿਨਾਂ ਕਿਰਾਏ ਦੇ ਤੁਸੀਂ ਆਪਣੇ ਖੇਤਾਂ ਨੂੰ ਵਾਹ ਕੇ ਬੀਜਣ ਲਈ ਲਿਜਾ ਸਕਦੇ ਹੋ।
ਇਹ ਵੀ ਪੜ੍ਹੋ : ਦੁਖਦ ਖ਼ਬਰ: ਟੈਕਸਾਸ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਹਾਦਸੇ 'ਚ ਮੌਤ
ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਵਾਰ ਪੰਚਾਇਤ ਨੇ ਗ੍ਰਾਮ ਸਭਾ 'ਚ ਇਕ ਹੋਰ ਮਤਾ ਪਾਸ ਕਰਦਿਆਂ ਪੰਚਾਇਤ ਅਤੇ ਉਤਪਾਦਨ ਕਮੇਟੀ ਨੇ ਉਨ੍ਹਾਂ ਕਿਸਾਨਾਂ ਨੂੰ 5 ਸੌ ਰੁਪਏ ਪ੍ਰਤੀ ਏਕੜ ਸਹਾਇਤਾ ਦੇਣ ਦਾ ਫੈਸਲਾ ਕੀਤਾ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਇਸ ਸਾਲ ਇਹ ਸਹਾਇਤਾ ਦੋ ਏਕੜ ਤੱਕ ਵਾਲੇ ਛੋਟੇ ਕਿਸਾਨਾਂ ਲਈ ਹੈ, ਅਗਲੀ ਵਾਰ ਇਸ 'ਚ 4 ਤੋਂ 5 ਏਕੜ ਵਾਲੇ ਕਿਸਾਨਾਂ ਨੂੰ ਵੀ ਸ਼ਾਮਿਲ ਕਰਨ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ 99 ਫੀਸਦੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਸੀ। ਸਰਪੰਚ ਮਿੰਟੂ ਨੇ ਦੱਸਿਆ ਕਿ ਪਿਛਲੇ ਸਾਲ ਪਿੰਡ ਦੇ ਕਿਸਾਨਾਂ ਵੱਲੋਂ 99 ਫ਼ੀਸਦੀ ਆਪਣੇ ਖ਼ੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਉਣ ਤੋਂ ਕਣਕ ਦੀ ਬੀਜਾਈ ਕੀਤੀ ਗਈ ਸੀ। ਜ਼ਿਲਾ ਪ੍ਰਸ਼ਾਸਨ ਦੀਆਂ ਰਿਪੋਰਟਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਤੋਂਂ ਬਾਅਦ ਜ਼ਿਲੇ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪੰਚਾਇਤ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਨਾ ਕਰਨ ਤੇ ਖ਼ੁਸ਼ ਹੁੰਦਿਆ ਪਿੰਡ ਰਣਸੀਂਹ ਕਲਾਂ ਵਿਖੇ ਖ਼ੁਦ ਆ ਕੇ ਸਮੂਹ ਗ੍ਰਾਮ ਪੰਚਾਇਤ ਨੂੰ ਪੰਜਾਬ ਸਰਕਾਰ ਦੇ ਵਿਸ਼ੇਸ਼ ਹੁਕਮਾਂ ਤੇ ਆਪਣੇ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਸੀ।