ਗੁਰਦੁਆਰਾ ਸਾਹਿਬ ''ਚ ਚਾਹ ਦੇ ਲੰਗਰ ਦੌਰਾਨ ਹੋ ਗਈ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰ ਨਾਲ ਵੱਢ''ਤਾ ਨੌਜਵਾਨ

Tuesday, Aug 06, 2024 - 04:44 AM (IST)

ਗੁਰਦੁਆਰਾ ਸਾਹਿਬ ''ਚ ਚਾਹ ਦੇ ਲੰਗਰ ਦੌਰਾਨ ਹੋ ਗਈ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰ ਨਾਲ ਵੱਢ''ਤਾ ਨੌਜਵਾਨ

ਜਲੰਧਰ (ਵੈੱਬਡੈਸਕ)- ਪੰਜਾਬ 'ਚ ਵੱਢ-ਵਡਾਂਗੇ ਤੇ ਲੜਾਈ-ਝਗੜੇ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਏ ਦਿਨ ਕੋਈ ਨਾ ਕੋਈ ਅਜਿਹੀ ਅਣਸੁਖਾਵੀਂ ਘਟਨਾ ਹੁੰਦੀ ਹੀ ਰਹਿੰਦੀ ਹੈ। ਅਜਿਹੀ ਹੀ ਇਕ ਹੋਰ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਰਦੁਆਰੇ ਲੱਗੇ ਲੰਗਰ 'ਚ ਚਾਹ ਲੈਣ ਗਏ ਨੌਜਵਾਨ 'ਤੇ ਗੁਰਦੁਆਰੇ ਦੇ ਨਿਹੰਗ ਵੱਲੋਂ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਇਹ ਵਾਰਦਾਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਟਾਰੀ ਦੀ ਹੈ, ਜਿੱਥੇ ਮੱਸਿਆ ਦੇ ਮੌਕੇ 'ਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਗਾਇਆ ਗਿਆ ਸੀ। ਇਸ ਦੌਰਾਨ ਪਿੰਡ ਦਾ ਇਕ ਨੌਜਵਾਨ ਉੱਥੋਂ ਚਾਹ ਲੈਣ ਗਿਆ ਤਾਂ ਉੱਥੇ ਮੌਜੂਦ ਇਕ ਨਿਹੰਗ ਸਿੰਘ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। 

ਇਸ ਹਮਲੇ 'ਚ ਨੌਜਵਾਨ ਦਾ ਗੁੱਟ ਵੱਢਿਆ ਗਿਆ ਹੈ ਤੇ ਉਸ ਦੀਆਂ ਲੱਤਾਂ 'ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਹ ਲਹੂ-ਲੁਹਾਨ ਹਾਲਤ 'ਚ ਪਿਆ ਹੋਇਆ ਸੀ। ਉਸ ਦੇ ਹੱਕ 'ਚ ਪੂਰਾ ਪਿੰਡ ਉਸ ਨੂੰ ਇਨਸਾਫ਼ ਦਿਵਾਉਣ ਲਈ ਇਕੱਠਾ ਹੋ ਗਿਆ ਹੈ। 

ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਤੇ ਬੀਤੇ ਦਿਨੀਂ ਆਈ ਬਾਰਿਸ਼ ਕਾਰਨ ਉਸ ਦਾ ਮਕਾਨ ਵੀ ਡਿੱਗ ਚੁੱਕਾ ਹੈ। ਉਸ ਦੀ ਮਾਂ ਅੱਖਾਂ ਤੋਂ ਨਹੀਂ ਦੇਖ ਸਕਦੀ। ਗਰੀਬ ਦੇ ਪਰਿਵਾਰ ਦਾ ਪੁੱਤ ਦੀ ਇਹ ਹਾਲਤ ਦੇਖ ਕੇ ਰੋ-ਰੋ ਕੇ ਬੁਰਾ ਹਾਲ ਹੈ। 

ਇਸ ਮਾਮਲੇ ਬਾਰੇ ਜਦ ਥਾਣਾ ਐੱਸ.ਐੱਚ.ਓ. ਬਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦਾ ਲੰਗਰ ਲਗਾਇਆ ਹੋਇਆ ਸੀ। ਇਸ ਦੌਰਾਨ ਪਿੰਡ ਦਾ ਨੌਜਵਾਨ ਨਿਸ਼ਾਨਵੀਰ ਸਿੰਘ ਚਾਹ ਲੈਣ ਗਿਆ ਤਾਂ ਕਿਸੇ ਗੱਲੋਂ ਗ੍ਰੰਥੀ ਹਰਪ੍ਰੀਤ ਸਿੰਘ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। 

ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਹ ਵਾਰਦਾਤ ਮਗਰੋਂ ਫਰਾਰ ਹੋ ਗਿਆ, ਜਿਸ ਦੀ ਭਾਲ ਜਾਰੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News