ਫਾਜ਼ਿਲਕਾ ''ਚ ਨਿਹੰਗ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਆਪਣਿਆਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

Sunday, Oct 22, 2023 - 01:11 AM (IST)

ਫਾਜ਼ਿਲਕਾ ''ਚ ਨਿਹੰਗ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਆਪਣਿਆਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

ਫਾਜ਼ਿਲਕਾ : ਫਾਜ਼ਿਲਕਾ 'ਚ ਆਪਸੀ ਵਿਵਾਦ ਕਾਰਨ ਨਿਹੰਗ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਕਾਤਲ ਉਨ੍ਹਾਂ ਦੇ ਰਿਸ਼ਤੇਦਾਰ ਹੀ ਹਨ। ਦੋਵਾਂ ਧਿਰਾਂ ਵਿੱਚ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਹਥੌੜੇ ਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨਹੀਂ ਦੇ ਰਹੇ ਸਹਿਯੋਗ, ਵਿਜੀਲੈਂਸ ਨੇ ਮੁੜ ਜਾਰੀ ਕੀਤਾ ਸੰਮਨ

ਪੁਲਸ ਅਨੁਸਾਰ ਪਿੰਡ ਬੋਦਲਾ ਵਾਸੀ ਨਿਹੰਗ ਪ੍ਰਤਾਪ ਸਿੰਘ ਤੇ ਉਸ ਦੇ ਪੁੱਤਰ ਗਗਨਦੀਪ ਦਾ ਆਪਣੇ ਹੀ ਰਿਸ਼ਤੇਦਾਰਾਂ ਨਾਲ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਸਮਝੌਤਾ ਵੀ ਹੋਇਆ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਮੁਲਜ਼ਮ ਦਿਲਬਾਗ ਸਿੰਘ, ਸੰਦੀਪ ਸਿੰਘ ਅਤੇ ਵਿਕਰਮ ਸਿੰਘ ਨੇ ਦੋਵਾਂ ਦਾ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਮੁਲਜ਼ਮ ਦਿਲਬਾਗ ਸਿੰਘ ਮ੍ਰਿਤਕ ਪ੍ਰਤਾਪ ਸਿੰਘ ਦਾ ਭਰਾ ਹੈ, ਜਦਕਿ ਸੰਦੀਪ ਅਤੇ ਵਿਕਰਮ ਉਸ ਦੇ ਭਤੀਜੇ ਹਨ।

ਇਹ ਵੀ ਪੜ੍ਹੋ : ਰੱਬ ਦੇ ਘਰ ਨੂੰ ਵੀ ਨਹੀਂ ਬਖ਼ਸ਼ਦੇ ਚੋਰ, CCTV 'ਚ ਕੈਦ ਹੋਈ ਘਿਨੌਣੀ ਹਰਕਤ

ਇਸ ਸਬੰਧੀ ਐੱਸਪੀ (ਡੀ) ਮਨਜੀਤ ਸਿੰਘ ਨੇ ਦੱਸਿਆ ਕਿ ਕਤਲ ਦੀ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਕੇ 'ਤੇ ਕੀ ਵਿਵਾਦ ਹੋਇਆ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News