ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ

Friday, Oct 25, 2024 - 05:49 PM (IST)

ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਮਸ਼ਹੂਰ ਪਿੱਜ਼ਾ ਕੁੱਲ੍ਹੜ ਕੱਪਲ ਖ਼ਿਲਾਫ਼ ਫਿਰ ਤੋਂ ਨਿਹੰਗਾਂ ਵੱਲੋਂ ਆਪਣਾ ਰੋਸ ਦਾਇਰ ਕੀਤਾ ਗਿਆ ਹੈ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਕੁੱਲ੍ਹੜ ਪਿੱਜ਼ਾ ਹਾਈਕੋਰਟ ਦੀ ਸ਼ਰਨ ਵਿਚ ਪਹੁੰਚਿਆ ਅਤੇ ਸਕਿਓਰਿਟੀ ਦੀ ਮੰਗ ਕੀਤੀ ਹੈ। ਅਜਿਹੇ ਵਿਚ ਜਿਹੜੇ ਵੀ ਲੋਕ ਪਗੜੀ ਨੂੰ ਦਾਗ ਲਗਾ ਰਹੇ ਹਨ, ਉਸ ਨੂੰ ਛੱਡਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਰਹੇਗਾ ਬੰਦ, ਡਾਇਵਰਟ ਕੀਤੇ ਗਏ ਰੂਟ

ਮਾਨ ਸਿੰਘ ਅਕਾਲੀ ਨੇ ਕਿਹਾ ਕਿ ਜੇਲਾਂ ਸਾਡੇ ਲਈ ਬਣੀਆਂ ਹਨ। ਹਾਈਕੋਰਟ ਨੇ ਸੁਰੱਖਿਆ ਦੇ ਆਦੇਸ਼ ਦਿੱਤੇ ਹਨ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਮੈਦਾਨ ਛੱਡ ਕੇ ਜਾਵਾਂਗੇ। ਨਿਹੰਗ ਸਿੰਘ ਅਕਾਲੀ ਨੇ ਕਿਹਾ ਕਿ ਜੇਕਰ ਕੋਈ ਜ਼ਿਆਦਾ ਕਰੇਗਾ ਤਾਂ ਫਿਰ ਜਾਂ ਅਸੀਂ ਨਹੀਂ ਜਾਂ ਉਹ ਨਹੀਂ। ਤੁਹਾਡੇ ਦੋਹਾਂ ਦੀ ਜੋ ਜ਼ਿੰਦਗੀ ਹੈ, ਉਸ ਨੂੰ ਨਿੱਜੀ ਰੱਖੋ ਨਾ ਕਿ ਬਾਹਰ ਦੇ ਲੋਕਾਂ ਨੂੰ ਵਿਖਾਓ। ਦੱਸ ਦੇਈਏ ਕਿ ਹਾਈਕੋਰਟ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸੁਰੱਖਿਆ ਦੇਣ ਦੇ ਆਦੇਸ਼ ਦਿੱਤੇ ਸਨ ਅਤੇ ਪੰਜਾਬ ਪੁਲਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। 

ਨਿਹੰਗਾਂ ਦੇ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਐਤਵਾਰ ਨੂੰ ਆਪਣੀ ਇਕ ਵੀਡੀਓ ਜਾਰੀ ਕੀਤੀ ਸੀ। ਜਿਸ 'ਚ ਕੱਪਲ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣਗੇ ਜਾਂ ਨਹੀਂ। ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ ਵਿੱਚ ਸਹਿਜ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ, ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇਕ ਨਵੀਂ ਵੀਡੀਓ ਜਾਰੀ ਕੀਤੀ ਹੈ। ਸਹਿਜ ਨੇ ਦੋਸ਼ ਲਗਾਇਆ ਸੀ ਕਿ ਮੇਰੇ ਅਤੇ ਮੇਰੇ ਪਰਿਵਾਰ ਨਾਲ ਜਿੱਥੇ ਵੀ ਗਲਤ ਹੋ ਰਿਹਾ ਹੈ, ਸਾਡੇ ਵਿਚਾਰ ਸੁਣੇ ਜਾਣੇ ਚਾਹੀਦੇ ਹਨ। ਸਹਿਜ ਨੇ ਅੱਗੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ।

ਇਹ ਵੀ ਪੜ੍ਹੋ- MP ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਸਣੇ 2 ਹੋਰ ਨੌਜਵਾਨਾਂ ਨੂੰ ਲਿਆ ਪ੍ਰੋਡਕਸ਼ਨ ਵਾਰੰਟ ’ਤੇ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News