ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ

Monday, Sep 25, 2023 - 06:44 PM (IST)

ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ

ਬਾਬਾ ਬਕਾਲਾ ਸਾਹਿਬ (ਜ.ਬ.)- ਬੀਤੇ ਦਿਨੀਂ 11 ਵਜੇ ਦੇ ਕਰੀਬ ਬਟਾਲਾ ਮਹਿਤਾ ਰੋਡ ’ਤੇ ਵਾਪਰੇ ਇਕ ਹਾਦਸੇ ਦੌਰਾਨ ਇਕ ਨਿਹੰਗ ਸਿੰਘ ਦੀ ਮੌਤ ਹੋ ਗਈ, ਜਦਕਿ ਗੱਡੀ ਵਿਚ ਸਵਾਰ ਹੋਰ ਕਈ ਨਿਹੰਗ ਸਿੰਘਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ

PunjabKesari

ਬਾਬਾ ਬਕਾਲਾ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਇਕ ਨਿੱਜੀ ਵਾਹਨ ’ਤੇ ਸਵਾਰ ਹੋ ਕੇ ਮਹਿਤਾ ਬਟਾਲਾ ਵੱਲ ਜਾ ਰਹੇ ਸਨ ਕਿ ਅਚਾਨਕ ਅੱਗੇ ਤੋਂ ਆ ਰਹੇ ਟਰੈਕਟਰ-ਟਰਾਲੀ ਦੀ ਫੇਟ ਵੱਜਣ ਨਾਲ ਗੱਡੀ ਹਾਦਸਾਗ੍ਰਸਤ ਹੋ ਗਈ, ਜਿਸ ਨਾਲ ਗੱਡੀ ਚਲਾ ਰਹੇ ਸੇਵਾਦਾਰ ਧੀਰ ਕੋਟੀਆ, ਜੋ ਕਿ ਜਥੇਦਾਰ ਜੀ ਦੀ ਗੱਡੀ ਚਲਾ ਰਿਹਾ ਸੀ, ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਗੱਡੀ ’ਚ ਸਵਾਰ ਹੋਰ ਕਈ ਨਿਹੰਗ ਸਿੰਘ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News