ਦਰਬਾਰ ਸਾਹਿਬ ਪਹੁੰਚੇ ਨਿਹੰਗ ਸਿੰਘ ਤੇ ਸਤਿਕਾਰ ਕਮੇਟੀ, ਡੇਰਾਵਾਦ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਇਹ ਮੰਗ
Friday, Jul 03, 2026 - 05:20 PM (IST)
ਅੰਮ੍ਰਿਤਸਰ (ਰਮਨ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ, ਸਤਿਕਾਰ ਕਮੇਟੀ ਦੇ ਮੈਂਬਰਾਂ ਅਤੇ ਪੀੜਤ ਚਰਨਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਕ ਕਥਿਤ ਡੇਰਾਵਾਦ ਨਾਲ ਜੁੜੇ ਮਾਮਲੇ 'ਚ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੁਰੂ ਮਰਿਆਦਾ ਦੀ ਉਲੰਘਣਾ ਅਤੇ ਇਕ ਪਰਿਵਾਰ ਨੂੰ ਉਸ ਦੇ ਹੀ ਘਰ ਤੋਂ ਬੇਦਖਲ ਕਰਨ ਨਾਲ ਸੰਬੰਧਤ ਹੈ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਪੀੜਤ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਗਾਜ਼ੀਪਟੋਲੀ ਦੇ ਰਹਿਣ ਵਾਲੇ ਇਕ ਸਾਧਾਰਨ ਕਿਸਾਨ ਹਨ ਅਤੇ ਆਪਣੇ ਜੱਦੀ ਘਰ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਲਵਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਨੇ ਉਨ੍ਹਾਂ ਦੇ ਘਰ ਆ ਕੇ ਡੇਰਾ ਬਣਾ ਲਿਆ ਅਤੇ ਹੌਲੀ-ਹੌਲੀ ਉਨ੍ਹਾਂ ਦੇ ਘਰ 'ਤੇ ਕਬਜ਼ਾ ਕਰ ਲਿਆ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪਰਿਵਾਰ ਨਾਲ ਕੁੱਟਮਾਰ ਅਤੇ ਲੁੱਟਖੋਹ ਕੀਤੀ ਗਈ, ਜਿਸ ਕਾਰਨ ਉਹ ਆਪਣੀ ਜਾਨ ਦੇ ਡਰ ਤੋਂ ਘਰ ਛੱਡ ਕੇ ਕਿਰਾਏ ਦੇ ਮਕਾਨ 'ਚ ਰਹਿਣ ਲਈ ਮਜਬੂਰ ਹਨ। ਚਰਨਜੀਤ ਸਿੰਘ ਨੇ ਕਿਹਾ ਕਿ ਉਹ ਸ਼ੂਗਰ ਅਤੇ ਦਿਲ ਦੀ ਬੀਮਾਰੀ ਨਾਲ ਵੀ ਪੀੜਤ ਹਨ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ।

ਇਹ ਵੀ ਪੜ੍ਹੋ: ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ
ਸਤਿਕਾਰ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖਾਲਿਸਤਾਨੀ ਨੇ ਦਾਅਵਾ ਕੀਤਾ ਕਿ ਜਦੋਂ ਕਮੇਟੀ ਨੂੰ ਇਸ ਮਾਮਲੇ ਦੀ ਜਾਣਕਾਰੀ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸਤਿਕਾਰ ਸਹਿਤ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਕਥਿਤ ਡੇਰਾਵਾਦ ਲੋਕਾਂ ਨੂੰ ਗੁਰਬਾਣੀ ਦੇ ਨਾਮ 'ਤੇ ਗੁੰਮਰਾਹ ਕਰ ਰਿਹਾ ਹੈ ਅਤੇ ਗੁਰੂ ਮਰਿਆਦਾ ਦੀ ਉਲੰਘਣਾ ਕਰ ਰਿਹਾ ਹੈ। ਸਤਿਕਾਰ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਕਥਿਤ ਡੇਰਾਵਾਦ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ। ਕਮੇਟੀ ਨੇ ਕਿਹਾ ਕਿ ਗੁਰੂ ਮਰਿਆਦਾ ਦੀ ਰਾਖੀ ਅਤੇ ਬੇਅਦਬੀ ਦੇ ਮਾਮਲਿਆਂ ਖ਼ਿਲਾਫ਼ ਉਨ੍ਹਾਂ ਦਾ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
