ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਵਾਲੇ ਨਿਹੰਗ ਸਿੰਘ ਗ੍ਰਿਫ਼ਤਾਰ (ਵੀਡੀਓ)

Wednesday, May 18, 2022 - 12:43 AM (IST)

ਸਮਰਾਲਾ (ਬਿਪਨ) : ਸਮਰਾਲਾ ਦੇ ਪਿੰਡ ਮੰਜਾਲੀ ਕਲਾਂ ਵਿਖੇ ਨਿਹੰਗ ਸਿੰਘਾਂ ਵੱਲੋਂ ਇਕ 22 ਸਾਲ ਦੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਨ ਦੀ ਘਟਨਾ 'ਚ ਪੁਲਸ ਨੇ 3 ਨਿਹੰਗ ਸਿੰਘਾਂ ਤੇ ਉਨ੍ਹਾਂ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਹੰਗ ਸਿੰਘ ਭੱਜਣ ਦੀ ਫਿਰਾਕ 'ਚ ਸਨ ਕਿ ਪੁਲਸ ਨੇ ਘੇਰਾ ਪਾ ਕੇ ਇਨ੍ਹਾਂ ਨੂੰ ਫੜ ਲਿਆ। ਇਸ ਕਤਲ ਕੇਸ 'ਚ 3 ਹੋਰ ਦੋਸ਼ੀ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਨਿਹੰਗਾਂ ਨੇ ਪਿੰਡ 'ਚ ਧੱਕੇ ਨਾਲ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਕੇ ਛਾਉਣੀ ਬਣਾਈ ਹੋਈ ਸੀ। ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ 9 ਲੋਕਾਂ ਖ਼ਿਲਾਫ਼ ਕਤਲ ਕੇਸ ਦਰਜ ਕੀਤਾ ਸੀ। ਨਿਹੰਗ ਭੱਜਣ ਦਾ ਮੌਕਾ ਭਾਲ ਰਹੇ ਸਨ ਪਰ ਪੁਲਸ ਨੇ ਪਹਿਲਾਂ ਹੀ ਫੜ ਲਏ।

ਇਹ ਵੀ ਪੜ੍ਹੋ : ਅੰਮ੍ਰਿਤਸਰ-ਜੰਮੂ ਰੇਲਵੇ ਟ੍ਰੈਕ ਤੱਕ ਪਹੁੰਚੀ ਖੇਤਾਂ ’ਚ ਲਗਾਈ ਅੱਗ, ਗੇਟਮੈਨ ਦੀ ਸਮਝਦਾਰੀ ਨਾਲ ਟਲਿਆ ਵੱਡਾ ਹਾਦਸਾ

PunjabKesari

ਦੱਸ ਦੇਈਏ ਕਿ ਪਿਛਲੇ ਦਿਨੀਂ ਕਥਿਤ ਤੌਰ 'ਤੇ 15-20 ਨਿਹੰਗ ਸਿੰਘਾਂ ਨੇ ਸਮਰਾਲਾ ਨੇੜਲੇ ਪਿੰਡ ਮੰਜਾਲੀ ਕਲਾਂ ਦੇ ਰਹਿਣ ਵਾਲੇ 22 ਸਾਲ ਦੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਰੋਸ ਵਿੱਚ ਆਏ ਮ੍ਰਿਤਕ ਨੌਜਵਾਨ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਥਾਣਾ ਸਮਰਾਲਾ ਨੂੰ ਘੇਰ ਲਿਆ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਪ੍ਰਦਰਸ਼ਨਕਾਰੀਆਂ ਨੇ ਸਮਰਾਲਾ ਥਾਣੇ ਦੇ ਬਾਹਰ ਧਰਨਾ ਲਗਾਉਂਦਿਆਂ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਜਾਮ ਲਾ ਕੇ ਆਵਾਜਾਈ ਠੱਪ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਨੇ RTA ਦਫ਼ਤਰ ਬਠਿੰਡਾ 'ਚ ਮਾਰਿਆ ਛਾਪਾ, ਬੇਨਿਯਮੀਆਂ ਨੂੰ ਲੈ ਕੇ ਸਟਾਫ਼ ਦੀ ਕੀਤੀ ਖਿਚਾਈ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

Mukesh

Content Editor

Related News