ਨਿਹੰਗਾਂ ਵੱਲੋਂ ਵਿਦਿਆਰਥੀਆਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Wednesday, Jun 11, 2025 - 02:17 PM (IST)

ਨਿਹੰਗਾਂ ਵੱਲੋਂ ਵਿਦਿਆਰਥੀਆਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ (ਗੌਤਮ): ਥਾਰ ਸਵਾਰ ਨਿਹੰਗ ਜੋ ਈਸ਼ਵਰ ਨਗਰ ਮੁੱਖ ਸੜਕ ’ਤੇ ਟ੍ਰੈਫਿਕ ਜਾਮ ਦੌਰਾਨ ਲਗਾਤਾਰ ਹਾਰਨ ਵਜਾ ਰਹੇ ਸਨ, ਨੂੰ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੂੰ ਇਹ ਕਹਿਣ ਦੀ ਭਾਰੀ ਕੀਮਤ ਚੁਕਾਉਣੀ ਪਈ ਕਿ ਕਾਰ ਲੰਘਦੀ ਹੈ ਤਾਂ ਲੰਘਾ ਲਓ। ਇਹ ਸੁਣ ਕੇ ਗੁੱਸੇ ’ਚ ਆਏ ਥਾਰ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਬਾਈਕ ਸਵਾਰ ਵਿਦਿਆਰਥੀਆਂ ’ਤੇ ਹਮਲਾ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ

ਹਮਲਾਵਰਾਂ ਨੇ ਵਿਦਿਆਰਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ। ਜਦੋਂ ਮੌਕੇ ’ਤੇ ਮੌਜੂਦ ਲੋਕ ਦਖ਼ਲ ਦੇਣ ਲਈ ਆਏ ਤਾਂ ਥਾਰ ਸਵਾਰ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਮੌਕੇ ਤੋਂ ਭੱਜ ਗਏ। ਲੋਕਾਂ ਨੇ ਜ਼ਖਮੀ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਅਤੇ ਉਸ ਦੇ ਸਾਥੀਆਂ ਦੀ ਪਛਾਣ ਪਰਮਿੰਦਰ ਸਿੰਘ, ਦਾਨਿਸ਼ ਕੁਮਾਰ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ। ਸ਼ਿਕਾਇਤ ਮਿਲਣ ’ਤੇ ਮੈਰਾਡੋ ਚੌਕੀ ਦੀ ਪੁਲਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਘਟਨਾ ਸਮੇਂ ਸੜਕ ’ਤੇ ਟ੍ਰੈਫਿਕ ਜਾਮ ਸੀ। ਥਾਰ ’ਚ 3-4 ਨੌਜਵਾਨ ਸਵਾਰ ਸਨ, ਜਿਨ੍ਹਾਂ ਨੇ ਨਿਹੰਗਾਂ ਵਾਲਾ ਬਾਣਾ ਪਾਇਆ ਹੋਇਆ ਸੀ। ਥਾਰ ਚਲਾ ਰਿਹਾ ਨੌਜਵਾਨ ਟ੍ਰੈਫਿਕ ਜਾਮ ਤੋਂ ਬਾਅਦ ਵੀ ਲਗਾਤਾਰ ਹਾਰਨ ਵਜਾ ਰਿਹਾ ਸੀ। ਜਦੋਂ ਉਹ ਲਗਾਤਾਰ ਹਾਰਨ ਵਜਾਉਂਦਾ ਰਿਹਾ ਤਾਂ ਬਾਈਕ ਸਵਾਰ ਪਰਮਿੰਦਰ ਸਿੰਘ ਨੇ ਉਸ ਨੂੰ ਇਸ਼ਾਰਾ ਕੀਤਾ ਅਤੇ ਕਿਹਾ ਕਿ ਅੱਗੇ ਭੀੜ ਹੈ, ਜੇਕਰ ਥਾਰ ਲੰਘਦੀ ਹੈ ਤਾਂ ਤੁਸੀਂ ਇਸ ਨੂੰ ਲੰਘਾ ਲਓ। ਇਸ ਤੋਂ ਗੁੱਸੇ ’ਚ ਥਾਰ ਸਵਾਰਾਂ ਨੇ ਥਾਰ ਨੂੰ ਅੱਗੇ ਲਿਜਾ ਕੇ ਉਸ ਦੀ ਬਾਈਕ ਦੇ ਅੱਗੇ ਖੜ੍ਹੀ ਕਰ ਦਿੱਤੀ ਅਤੇ ਕੁੱਟਮਾਰ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਬਹੁਤ ਮੁਸ਼ਕਿਲ ਨਾਲ ਬਚਾਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਚੌਕੀ ਇੰਚਾਰਜ ਸੰਦੀਪ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਉਹ ਪੀੜਤ ਦਾ ਬਿਆਨ ਲੈਣ ਗਏ ਸਨ ਪਰ ਡਾਕਟਰਾਂ ਨੇ ਉਸ ਨੂੰ ਅਨਫਿੱਟ ਕਰਾਰ ਦੇ ਦਿੱਤਾ। ਉਸ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਕਿਹਾ ਕਿ ਉਹ ਅਜੇ ਬਿਆਨ ਦੇਣ ਦੀ ਸਥਿਤੀ ’ਚ ਨਹੀਂ ਹਨ, ਜਿਸ ਕਾਰਨ ਬੁੱਧਵਾਰ ਨੂੰ ਉਸ ਦਾ ਬਿਆਨ ਲੈਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਮੌਕੇ ਦੀ ਫੁਟੇਜ ਵੀ ਬਰਾਮਦ ਕਰ ਲਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News