ਠੇਕੇ ''ਤੇ ਸ਼ਰਾਬ ਪੀ ਰਿਹਾ ਸੀ ਅੰਮ੍ਰਿਤਧਾਰੀ ਵਿਅਕਤੀ, ਉੱਪਰੋਂ ਪਹੁੰਚ ਗਏ ਨਿਹੰਗ ਸਿੰਘ, ਵੇਖੋ ਫ਼ਿਰ ਕੀ ਹੋਇਆ (ਵੀਡੀਓ)

Saturday, Jul 27, 2024 - 03:33 PM (IST)

ਸਮਰਾਲਾ (ਵਿਪਨ ਭਾਰਦਵਾਜ): ਬੀਤੀ ਰਾਤ ਸਮਰਾਲਾ ਦੇ ਪਿੰਡ ਬਰਧਾਲਾ ਵਿਖੇ ਸ਼ਰਾਬ ਦੇ ਠੇਕੇ 'ਤੇ ਬੈਠੇ ਅੰਮ੍ਰਿਤਧਾਰੀ ਵਿਅਕਤੀ ਜਿਸ ਨੇ ਸ਼ਰਾਬ ਪੀਤੀ ਹੋਈ ਸੀ, ਨੂੰ ਨਿਹੰਗਾਂ ਨੇ ਕਾਬੂ ਕੀਤਾ ਤਾਂ ਉੱਥੇ ਹੰਗਾਮਾ ਹੋ ਗਿਆ। ਨਿਹੰਗਾਂ ਵੱਲੋਂ ਕਾਬੂ ਕਿਤੇ ਗਏ ਵਿਅਕਤੀ ਦੀ ਵੀਡਿਓ ਬਣਾਈ ਗਈ ਅਤੇ ਉਸ ਨੂੰ ਬਰਧਾਲਾ ਚੌਂਕੀ ਪੁਲਸ ਹਵਾਲੇ ਕਰ ਦਿੱਤਾ। ਕਾਬੂ ਕੀਤੇ ਵਿਅਕਤੀ ਨੂੰ ਪੁਲਸ ਅਤੇ ਨਿਹੰਗ ਸਿੰਘਾਂ ਵੱਲੋਂ ਸਮਰਾਲਾ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਉਸ ਦਾ ਮੁਲਾਹਜ਼ਾ ਕਰਵਾਇਆ ਗਿਆ ਜਿੱਥੇ ਡਾਕਟਰ ਵੱਲੋਂ ਵਿਅਕਤੀ ਦੇ ਮੂੰਹੋ ਸ਼ਰਾਬ ਦੀ ਬਦਬੋ ਆਉਣ ਦੀ ਪੁਸ਼ਟੀ ਕੀਤੀ ਗਈ। ਇੰਨਾ ਹੀ ਨਹੀਂ ਕਾਬੂ ਕੀਤੇ ਗਏ ਅੰਮ੍ਰਿਤਧਾਰੀ ਵਿਅਕਤੀ ਨੂੰ ਨਿਹੰਗਾਂ ਵੱਲੋਂ ਹਸਪਤਾਲ ਦੇ ਬਾਹਰ ਹੀ ਸ੍ਰੀ ਸਾਹਿਬ ਅਤੇ ਬਾਕੀ ਕਕਰਾਰਾਂ ਨੂੰ ਉਤਾਰਿਆ ਗਿਆ ਅਤੇ ਬਾਅਦ ਦੇ ਵਿਚ ਕਾਬੂ ਕੀਤੇ ਗਏ ਵਿਅਕਤੀ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ 'ਚ ਗੈਂਗਵਾਰ! ਕਾਲਜ 'ਚ ਚੱਲੀਆਂ ਗੋਲ਼ੀਆਂ

ਇਸ ਮੌਕੇ ਹਰਪ੍ਰੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਮਰਾਲਾ ਦੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਵਿਖੇ ਹਲਕਾ ਸਮਰਾਲਾ ਦੀਆਂ ਨਿਹੰਗ ਜਥੇਬੰਦੀਆਂ ਦੀ ਇਕ ਵੱਡੀ ਮੀਟਿੰਗ ਹੋਈ ਸੀ ਜਿਸ ਵਿਚ ਫ਼ੈਸਲਾ ਕੀਤਾ ਗਿਆ ਸੀ ਕਿ ਜੇਕਰ ਕੋਈ ਅੰਮ੍ਰਿਤਧਾਰੀ ਵਿਅਕਤੀ ਜਾਂ ਨਿਹੰਗਾਂ ਦਾ ਨੀਲਾ ਬਾਣਾ ਪਾਉਣ ਵਾਲਾ ਵਿਅਕਤੀ ਨਸ਼ੇ ਦੀ ਹਾਲਤ ਵਿਚ ਜਾਂ ਨਸ਼ਾ ਵੇਚਦਾ, ਗੁੰਡਾਗਰਦੀ ਜਾ ਕੋਈ ਵੀ ਅਪਰਾਧ ਕਰਦਾ ਪਾਇਆ ਜਾਂਦਾ ਹੈ ਤਾਂ ਉਸ 'ਤੇ ਨਿਹੰਗ ਸਿੰਘਾਂ ਵੱਲੋਂ ਵੱਡੀ ਕਾਰਵਾਈ ਕੀਤੀ ਜਾਵੇਗੀ। ਜੋ ਅਸੀਂ ਅੱਜ ਕੀਤਾ ਹੈ। ਹਰਪ੍ਰੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਾਨੂੰ ਸੂਤਰਾਂ ਤੋਂ ਪਤਾ ਲੱਗਾ ਕਿ ਪਿੰਡ ਬਰਧਾਲਾ ਦੀ ਸ਼ਰਾਬ ਦੀ ਦੁਕਾਨ 'ਤੇ ਇਕ ਅੰਮ੍ਰਿਤਧਾਰੀ ਸਿੱਖ ਵਿਅਕਤੀ ਨਸ਼ੇ ਦੀ ਹਾਲਤ 'ਚ ਹੈ, ਜਿਸ ਦੀ ਸੂਚਨਾ ਮਿਲਦਿਆਂ ਹੀ ਅਸੀਂ ਮੌਕੇ 'ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਗਏ ਵਿਅਕਤੀ ਨਾਲ ਦੋ ਪ੍ਰਵਾਸੀ ਵਿਅਕਤੀ ਵੀ ਸੀ ਅਤੇ ਉਹ ਵੀ ਸ਼ਰਾਬ ਦੇ ਨਸ਼ੇ ਵਿਚ ਸੀ, ਕਾਬੂ ਕੀਤੇ ਗਏ ਵਿਅਕਤੀ ਦਾ ਨਾਂ ਬਲਵਿੰਦਰ ਸਿੰਘ ਵਾਸੀ ਰਤਨਗੜ੍ਹ ਜ਼ਿਲ੍ਹਾ ਕੁਰੂਕਸ਼ੇਤਰ ਹੈ ਅਤੇ ਉਸ ਤੋਂ ਬਾਅਦ ਅਸੀਂ ਉਸ ਨੂੰ ਬਰਧਾਲਾ ਚੌਕੀ ਲੈ ਗਏ। ਕਾਬੂ ਕੀਤੇ ਵਿਅਕਤੀ ਨੂੰ ਪੁਲਸ ਦੀ ਮੌਜੂਦਗੀ ਵਿਚ ਸਮਰਾਲਾ ਸਿਵਲ ਹਸਪਤਾਲ ਲਿਆਂਦਾ ਗਿਆ। ਖ਼ਾਲਸਾ ਨੇ ਕਿਹਾ ਕਿ ਫੜੇ ਗਏ ਵਿਅਕਤੀ ਦੀ ਉਮਰ ਨੂੰ ਦੇਖਦੇ ਹੋਏ ਅਸੀਂ ਉਸ ਨੂੰ ਪੁਲਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਹੈ ਅਤੇ ਹੁਣ ਪੁਲਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਵਲ ਹਸਪਤਾਲ ਦੇ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਕੁਝ ਨਿਹੰਗ ਸਿੰਘਾਂ ਅਤੇ ਪੁਲਸ ਵੱਲੋਂ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ। ਜਿਸ ਵਿਅਕਤੀ ਦੇ ਮੂੰਹ 'ਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ, ਉਨ੍ਹਾਂ ਦਾ ਖ਼ੂਨ ਟੈਸਟ ਕਰਵਾਇਆ ਗਿਆ ਹੈ। ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅੰਤਿਮ ਰਿਪੋਰਟ ਦਿੱਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News