ਪੰਜਾਬ 'ਚ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰਾਂ ਨਾਲ ਵੱਢਿਆ ਵਿਅਕਤੀ, ਵਜ੍ਹਾ ਜਾਣ ਹੋਵੋਗੇ ਹੈਰਾਨ

Sunday, Jul 14, 2024 - 07:07 PM (IST)

ਪੰਜਾਬ 'ਚ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰਾਂ ਨਾਲ ਵੱਢਿਆ ਵਿਅਕਤੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ ਇਕ ਨਿਹੰਗ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਇਕ ਵਿਅਕਤੀ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਤਲਵਾਰ ਉਸ ਦੇ ਸਿਰ ਵਿਚ ਵੱਜੀ ਤਾਂ ਉਹ ਆਪਣੀ ਪੱਗ ਸਮੇਤ ਲਹੂ-ਲੁਹਾਨ ਜ਼ਮੀਨ 'ਤੇ ਡਿੱਗ ਪਿਆ। ਘਟਨਾ ਨੂੰ ਅੰਜਾਮ ਦੇ ਕੇ ਨਿਹੰਗ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਵਿਅਕਤੀ ਦੇ ਸਿਰ 'ਤੇ ਕਰੀਬ 12 ਟਾਂਕੇ ਲੱਗੇ ਹਨ।

ਜਾਣਕਾਰੀ ਅਨੁਸਾਰ ਲੋਹਾਰਾ ਦੇ ਨਿਊ ਸਤਿਗੁਰੂ ਨਗਰ ਇਲਾਕੇ 'ਚ ਇਕ ਨਿਹੰਗ ਅਰਜੁਨ ਸਿੰਘ ਨੇ ਇਕ ਬਜ਼ੁਰਗ ਵਿਅਕਤੀ ਦੇ ਸਿਰ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਏ ਬਜ਼ੁਰਗ ਨੂੰ ਖ਼ੂਨ ਨਾਲ ਲਥਪਥ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੇ ਸਿਰ 'ਤੇ ਇਕ ਦਰਜਨ ਟਾਂਕੇ ਲੱਗੇ ਹਨ। ਉਕਤ ਬਜ਼ੁਰਗ ਨੇ ਡਾਕਟਰੀ ਮੁਆਇਨਾ ਕਰਵਾ ਕੇ ਮਾਮਲੇ ਦੀ ਸ਼ਿਕਾਇਤ ਚੌਂਕੀ ਕੰਗਣਵਾਲ ਦੀ ਪੁਲਸ ਨੂੰ ਕੀਤੀ।

ਇਹ ਵੀ ਪੜ੍ਹੋ- 40 ਦਿਨਾਂ ’ਚ ਨਿਕਲੀ ਚੰਨੀ ਲਹਿਰ ਦੀ ਹਵਾ, ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਨਤੀਜਿਆਂ ’ਚ ਕਾਂਗਰਸ ਮੂਧੇ-ਮੂੰਹ ਡਿੱਗੀ

ਉਧਾਰ ਦਿੱਤੇ 500 ਰੁਪਏ ਮੰਗਣ 'ਤੇ ਨਿਹੰਗ ਨੇ ਕੀਤਾ ਹਮਲਾ 
ਜਾਣਕਾਰੀ ਮੁਤਾਬਕ ਲੋਹਾਰਾ ਰੋਡ ਸਥਿਤ ਨਿਊ ਸਤਿਗੁਰੂ ਨਗਰ ਇਲਾਕੇ ਦੇ ਰਹਿਣ ਵਾਲੇ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ। ਕਰੀਬ 15 ਦਿਨ ਪਹਿਲਾਂ ਇਲਾਕੇ ਦੇ ਰਹਿਣ ਵਾਲੇ ਇਕ ਨਿਹੰਗ ਸਿੰਘ ਨੇ ਉਸ ਕੋਲੋਂ 500 ਰੁਪਏ ਉਧਾਰ ਲਏ ਸਨ, ਜਿਸ ਨੂੰ ਵਾਪਸ ਮੰਗਣ 'ਤੇ ਉਹ ਪਿਛਲੇ ਦੋ ਦਿਨਾਂ ਤੋਂ ਟਾਲਾ ਵੱਟ ਰਿਹਾ ਸੀ। ਸ਼ਨੀਵਾਰ ਨੂੰ ਅੰਗਰੇਜ਼ ਕੰਮ ਤੋਂ ਵਾਪਸ ਆਇਆ ਸੀ, ਉਸ ਨੂੰ ਘਰ ਤੋਂ ਕੁਝ ਹੀ ਦੂਰੀ 'ਤੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਨਿਹੰਗ ਅਰਜੁਨ ਸਿੰਘ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਮੌਕੇ ਤੋਂ ਹਮਲਾਵਰ ਫਰਾਰ ਹੋ ਗਏ। ਪੀੜਤ ਵੱਲੋਂ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ ਮਿਲੀ ਵੱਡੀ ਜਿੱਤ ਮਗਰੋਂ ਅੱਜ ਜਲੰਧਰ ਆਉਣਗੇ CM ਭਗਵੰਤ ਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News