ਬਾਬਾ ਬਕਾਲਾ : ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ''ਤੇ ਹਮਲਾ, ਚੱਲੀਆਂ ਗੋਲ਼ੀਆਂ

Monday, Jul 06, 2020 - 06:33 PM (IST)

ਬਾਬਾ ਬਕਾਲਾ : ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ ''ਤੇ ਹਮਲਾ, ਚੱਲੀਆਂ ਗੋਲ਼ੀਆਂ

ਬਾਬਾ ਬਕਾਲਾ ਸਾਹਿਬ (ਅਠੌਲਾ, ਰਾਕੇਸ਼) : ਅੱਜ ਸਵੇਰੇ ਤਿੰਨ ਵਜੇ ਦੇ ਕਰੀਬ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਆਗੂ ਰਣਜੀਤ ਸਿੰਘ ਰਣੀਆ ਵਲੋਂ ਆਪਣੇ ਸਾਥੀਆਂ ਸਮੇਤ ਡੇਰੇ 'ਤੇ ਕਬਜ਼ਾ ਕਰਨ ਨੂੰ ਲੈ ਕੇ ਹਮਲਾ ਕਰਨ ਦੀ ਖ਼ਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਦੌਰਾਨ ਚੱਲੀਆਂ ਗ਼ੋਲੀਆਂ 'ਚ ਤਿੰਨ ਨਿਹੰਗ ਸਿੰਘ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਦੀ ਹਿਮਾਚਲ ਪ੍ਰਦੇਸ਼ 'ਚ ਭੇਦਭਰੇ ਢੰਗ ਨਾਲ ਮੌਤ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਵੀ ਸੂਚਨਾ ਹੈ ਕਿ ਬਾਅਦ ਵਿਚ ਪੁਲਸ ਨੇ ਨਿਹੰਗ ਰਣਜੀਤ ਸਿੰਘ ਰਣੀਆ ਅਤੇ ਉਸ ਦੇ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਹਮਲੇ ਵਿਚ ਜ਼ਖ਼ਮੀ ਹੋਏ ਨਿਹੰਗਾਂ ਨੂੰ ਪਹਿਲਾਂ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਭਾਰਤ-ਚੀਨ ਝੜਪ 'ਚ ਸ਼ਹੀਦ ਹੋਏ ਗੁਰਬਿੰਦਰ ਸਿੰਘ ਦੀ ਭਾਬੀ ਦੀ ਮੋਦੀ ਨੂੰ ਅਪੀਲ (ਵੀਡੀਓ) 


author

Gurminder Singh

Content Editor

Related News