''ਇਸ ਪਿੰਡ ''ਚ ਵਿਕਦੈ ਨਸ਼ਾ'', ਨਿਹੰਗ ਸਿੰਘ ਜਥੇਬੰਦੀਆਂ ਨੇ ਦੇ ਦਿੱਤੀ ਸਿੱਧੀ ਚੇਤਾਵਨੀ

Monday, Feb 23, 2026 - 03:06 PM (IST)

''ਇਸ ਪਿੰਡ ''ਚ ਵਿਕਦੈ ਨਸ਼ਾ'', ਨਿਹੰਗ ਸਿੰਘ ਜਥੇਬੰਦੀਆਂ ਨੇ ਦੇ ਦਿੱਤੀ ਸਿੱਧੀ ਚੇਤਾਵਨੀ

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਤੇ ਪੰਚ ਢੇਰਾ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਨਿਹੰਗ ਸਿੰਘ ਜਥੇਬੰਦੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਚਿੱਟੇ ਦਾ ਕਾਰੋਬਾਰ ਬੰਦ ਕਰ ਦੋ ਨਹੀਂ ਤਾਂ ਚਿੱਟਾ ਵੇਚਣ ਵਾਲੇ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। 

ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪਿੰਡ ਵਿਚ ਕਈ ਦਰਜਨ ਪਰਿਵਾਰ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਹੇ ਹਨ, ਜਿਨ੍ਹਾਂ ਕਾਰਨ ਸੈਂਕੜੇ ਨੌਜਵਾਨ ਮੁੰਡਿਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਪਿੰਡ ਵਿਚ ਪੈਦਲ ਮਾਰਚ ਕਰ ਕੇ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਸ਼ਰੇਆਮ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਨੇ ਚਿੱਟਾ ਵੇਚਣਾ ਬੰਦ ਨਾ ਕੀਤਾ ਤਾਂ ਉਹ ਖ਼ੁਦ ਉਨ੍ਹਾਂ ਦਾ ਬੁਰਾ ਹਾਲ ਕਰਨਗੇ। 


author

Anmol Tagra

Content Editor

Related News