ਹੋਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Tuesday, Mar 07, 2023 - 05:36 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ, ਵਿਨੋਦ) : ਸੋਮਵਾਰ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਏ ਹੋਲੇ ਮਹੱਲੇ ਦੀ ਪਹਿਲੀ ਰਾਤ ਲੜਾਈ-ਝਗੜੇ ਦੌਰਾਨ ਇੱਕ ਨਿਹੰਗ ਸਿੰਘ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਦੀਪ ਸਿੰਘ ਪ੍ਰਿੰਸ ਵਾਸੀ ਪਿੰਡ ਗਾਜੀਕੋਟ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ 7 ਮਹੀਨਿਆਂ ਪਹਿਲਾਂ ਪੰਜਾਬ ਆਇਆ ਸੀ ਅਤੇ ਕੈਨੇਡੀਅਨ ਸੀਟੀਜ਼ਨ ਸੀ।ਇਸ ਤੋਂ ਇਲਾਵਾ 17 ਫਰਵਰੀ ਨੂੰ ਉਸ ਨੇ ਵਾਪਸ ਵਿਦੇਸ਼ ਜਾਣਾ ਸੀ। ਮ੍ਰਿਤਕ ਹੋਲੇ ਮਹੱਲੇ ’ਤੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਆਇਆ ਸੀ। ਭਾਵੇਂ ਇਸ ਸਬੰਧੀ ਕੋਈ ਵੀ ਉੱਚ-ਅਧਿਕਾਰੀ ਖੁੱਲ ਕੇ ਗੱਲ ਕਰਨ ਨੂੰ ਤਿਆਰ ਨਹੀਂ ਪਰ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਕੀਰਤਪੁਰ ਸਾਹਿਬ ਤੋ ਸ੍ਰੀ ਅਨੰਦਪੁਰ ਸਾਹਿਬ ਵੱਲ ਆਉਂਦੇ ਸਜ਼ਾਵਟੀ ਗੇਟ ਦੇ ਕੋਲ ਰਾਤ ਨੂੰ ਕੁਝ ਨਿਹੰਗ ਸਿੰਘ ਬਿਨਾਂ ਸਿਲੰਸਰ ਮੋਟਰਸਾਈਕਲ, ਟਰੈਕਟਰਾਂ ਤੇ ਵੱਡੇ ਸਪੀਕਰ ਲਗਾ ਕੇ ਹੋਲੇ ਮਹੱਲੇ 'ਤੇ ਆਉਣ ਵਾਲਿਆਂ ਨੂੰ ਰੋਕ ਰਹੇ ਸਨ।
ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਵੱਡੀ ਵਾਰਦਾਤ, 1200 ਰੁਪਏ ਬਦਲੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
ਇਸ ਦੌਰਾਨ ਇਕ ਟਰੈਕਟਰ ਨੂੰ ਰੋਕਣ 'ਤੇ ਉਸ ਵਿੱਚ ਸਵਾਰ ਨੌਜਵਾਨਾਂ ਦਾ ਨਿਹੰਗ ਸਿੰਘਾਂ ਨਾਲ ਝਗੜਾ ਹੋ ਗਿਆ ਤੇ ਇਸ ਝਗੜੇ ਵਿੱਚ 30-35 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਬੀਤੀ ਰਾਤ ਹੋਏ ਇਸ ਕਤਲ ਤੋਂ ਬਾਅਦ ਲਾਸ਼ ਨੂੰ ਰੋਪੜ ਹਸਪਤਾਲ ਲਿਜਾਇਆ ਗਿਆ। ਇਸ ਸਬੰਧੀ ਜਦੋਂ ਥਾਣਾ ਮੁਖੀ ਸਿਮਰਨਜੀਤ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਇਸ ਸਬੰਧੀ ਡੀ. ਐੱਸ. ਪੀ. ਅਜੇ ਸਿੰਘ ਨਾਲ ਗੱਲ ਕਰਨ ਤੇ ਉਨ੍ਹਾਂ ਮੰਨਿਆ ਕਿ ਰਾਤ ਇਕ ਝਗੜਾ ਹੋਇਆ, ਜਿਸ ਵਿੱਚ ਇਕ ਨਿਹੰਗ ਸਿੰਘ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ
ਇਹ ਵੀ ਪੜ੍ਹੋ- ਵਿਧਾਨ ਸਭਾ ਇਜਲਾਸ : ਮੂਸੇਵਾਲਾ ਕਤਲ ਕਾਂਡ ਦੀ CBI ਜਾਂਚ 'ਤੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।