ਤਲਵਾਰਾਂ ਤੇ ਬਰਛਿਆਂ ਨਾਲ ਨਿਹੰਗਾਂ ਨੇ ਘੇਰਿਆ ਥਾਣਾ, ਜਾਣੋ ਕੀ ਹੈ ਪੂਰਾ ਮਾਮਲਾ

02/02/2020 6:36:52 PM

ਮੋਗਾ (ਵਿਪਨ ਓਕਾਰਾ) : ਮੋਗਾ ਦੇ ਥਾਣਾ ਸਿਟੀ ਸਾਊਥ ਵਿਚ ਕੁਝ ਨਿਹੰਗ ਸਿੰਘਾਂ ਵਲੋਂ ਥਾਣੇ ਦੇ ਬਾਹਰ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਥੇ ਹੀ ਬਸ ਨਹੀਂ ਹੱਥਾਂ ਤਲਵਾਰਾਂ ਫੜ ਕੇ ਥਾਣੇ ਨੂੰ ਘੇਰੀ ਬੈਠੀ ਨਿਹੰਗਾਂ ਨੇ ਐੱਸ. ਐੱਚ. ਓ. ਖਿਲਾਫ ਖੂਬ ਨਾਅਰੇਬਾਜ਼ੀ ਕੀਤੀ।  ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪੁਲਸ ਦੇ ਹਵਾਲੇ ਕੀਤਾ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਪੈਸੇ ਲੈ ਕੇ ਛੱਡ ਦਿੱਤਾ ਅਤੇ ਅਜਿਹਾ ਪਹਿਲੀ ਵਾਰ ਨਹੀਂ ਸਗੋਂ ਕਈ ਵਾਰ ਹੋ ਚੁੱਕਾ ਹੈ। 

PunjabKesari
ਹੱਥਾਂ ਵਿਚ ਤਲਵਾਰਾਂ ਫੜ ਕੇ ਇਹ ਨਿਹੰਗ ਸਿੰਘ ਥਾਣੇ ਦੇ ਬਾਹਰ ਪਹੁੰਚੇ ਅਤੇ ਐੱਸ. ਐੱਚ. ਓ. ਖਿਲਾਫ ਰੱਜ ਕੇ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਜਾਂ ਤਾਂ ਇਲਾਕੇ ਵਿਚ ਨਸ਼ਾ ਬੰਦ ਹੋਵੇਗਾ ਨਹੀਂ ਤਾਂ ਥਾਣਾ ਬੰਦ ਕਰਾ ਦਿਆਂਗੇ। ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

PunjabKesari

ਨਿਹੰਗ ਸਿੰਘਾਂ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ  ਜਦੋਂ ਐੱਸ. ਐੱਚ. ਓ. ਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਿਹੜੀ ਘਟਨਾ ਦੀ ਗੱਲ ਨਿਹੰਗ ਸਿੰਘਾਂ ਵਲੋਂ ਕੀਤੀ ਜਾ ਰਹੀ ਹੈ ਇਹ ਉਨ੍ਹਾਂ ਦੇ ਚਾਰਜ ਲੈਣ ਤੋਂ ਪਹਿਲਾਂ ਦੀ ਹੈ। ਐੱਸ. ਐੱਚ. ਓ. ਨੇ ਕਿਹਾ ਕਿ ਜਿਹੜੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਫਿਲਹਾਲ ਉਨ੍ਹਾਂ ਪਾਸੋਂ ਕੋਈ ਨਸ਼ਾ ਬਰਾਮਦ ਨਹੀਂ ਹੋਇਆ ਜਿਸ ਦੇ ਚੱਲਦੇ ਉਨ੍ਹਾਂ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਗਿਆ। 

PunjabKesari
ਪੁਲਸ ਮੁਤਾਬਕ ਪੁਲਸ ਵਲੋਂ ਸ਼ੱਕੀ ਵਿਅਕਤੀਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜੇਕਰ ਕੋਈ ਨਸ਼ੀਲੀ ਵਸਤੂ ਬਰਾਮਦ ਹੁੰਦੀ ਹੈ ਤਾਂ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨਿਹੰਗ ਸਿੰਘਾਂ 'ਤੇ ਕੋਈ ਵੀ ਕਾਰਵਾਈ ਕਰਨ ਤੋਂ ਪੁਲਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਜੇਕਰ ਉਹ ਥਾਣੇ ਦੇ ਅੰਦਰ ਆ ਕੇ ਪ੍ਰਦਰਸ਼ਨ ਕਰਦੇ ਤਾਂ ਉਨ੍ਹਾਂ 'ਤੇ ਕਾਰਵਾਈ ਬਣਦੀ ਸੀ।


Gurminder Singh

Content Editor

Related News