ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਾਈਕ ’ਤੇ ਬੋਲਣ ਵਾਲੇ ਨਿਹੰਗ ਸਿੰਘਾਂ ਦਾ ਪਹਿਲਾ ਬਿਆਨ ਆਇਆ ਸਾਹਮਣੇ

Wednesday, Nov 15, 2023 - 04:05 PM (IST)

ਅੰਮ੍ਰਿਤਸਰ (ਸਰਬਜੀਤ) : ਬੀਤੇ ਦਿਨੀਂ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਿਹੰਗ ਸਿੰਘ ਵਲੋਂ ਮਾਈਕ ’ਤੇ ਊਲ-ਜਲੂਲ ਬੋਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ ਜਥੇਦਾਰ ਤਰਨਾ ਦਲ ਨੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਸ਼ਪੱਸਟੀਕਰਨ ਦਿੰਦਿਆਂ ਸਮਾਂ ਮੰਗਿਆ ਹੈ ਕਿ ਜਲਦ ਇਸ ਮਸਲੇ ਦਾ ਹੱਲ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ

ਜੇਕਰ ਮਾਮਲਾ ਹੱਲ ਨਹੀਂ ਹੁੰਦਾ ਤਾਂ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਧਿਕਾਰ ਖੇਤਰ ਵਿਚ ਜੋ ਬਣਦੀ ਕਾਰਵਾਈ ਹੈ, ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਤੇ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਅਤੇ ਅਜੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮਰਿਅਦਾ ਦੇ ਉਲਟ ਜੋ ਗ਼ਲਤੀ ਸੁਖਚੈਨ ਸਿੰਘ ਸੋਨਾ ਪਾਸੋਂ ਹੋਈ ਹੈ, ਉਹ ਨਾ ਤਾਂ ਕੋਈ ਸਾਜ਼ਿਸ਼ ਤਹਿਤ ਕੀਤੀ ਗਈ ਹੈ ਅਤੇ ਨਾ ਹੀ ਇਸ ਪਿੱਛੇ ਕੋਈ ਨਿੱਜੀ ਮਕਸਦ ਸੀ। ਉਹ ਤਾਂ ਮਸਤਾਨੇ ਪੁਣੇ ਵਿਚ ਹੀ ਇਹ ਸਭ ਕੁਝ ਬੋਲ ਗਿਆ ਪਰ ਦੂਸਰੇ ਪਾਸੇ ਵੇਖਿਆ ਜਾਵੇ ਤਾਂ ਇਹ ਉਸ ਕੋਲੋਂ ਕੋਈ ਛੋਟੀ ਭੁੱਲ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਰੇਤ ਮਾਫੀਆ ਨੇ ਟਰੈਕਟਰ ਹੇਠ ਦਰੜ ਕੇ ਮਾਰ 'ਤਾ ਇੰਸਪੈਕਟਰ, ਮੰਤਰੀ ਬੋਲੇ-ਕੋਈ ਨਵੀਂ ਗੱਲ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harnek Seechewal

Content Editor

Related News