ਕੁਲੱੜ ਪਿੱਜ਼ਾ ਕਪਲ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ

Friday, Oct 18, 2024 - 10:14 AM (IST)

ਜਲੰਧਰ- ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲੱੜ ਪਿੱਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਸਬੰਧੀ ਨਿਹੰਗ ਸਿੰਘ ਅੱਜ ਫਿਰ ਸ਼ਹਿਰ ਪਹੁੰਚ ਕੇ ਕਪਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।ਦੱਸ ਦਈਏ ਕਿ ਨਿਹੰਗ ਬਾਬਾ ਮਾਨ ਸਿੰਘ ਨੇ ਕਿਹਾ ਕਿ ਜੇਕਰ ਪੁਲਸ ਨੇ 18 ਅਕਤੂਬਰ ਤੱਕ ਮਾਮਲੇ 'ਚ ਕਾਰਵਾਈ ਨਾ ਕੀਤੀ ਤਾਂ ਅਸੀਂ ਕਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗੇ। ਇਹ ਫੈਸਲਾ ਪੁਲਸ ਅਧਿਕਾਰੀਆਂ ਨਾਲ ਨਿਹੰਗਾਂ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਨਿਹੰਗ ਥਾਣਾ ਡਵੀਜ਼ਨ ਨੰਬਰ-4 ਪੁੱਜੇ ਸਨ। ਜਿੱਥੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੇ ਕਪਲ ਨੂੰ ਅਲਟੀਮੇਟਮ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ -ਤਮੰਨਾ ਭਾਟੀਆ ਦੀਆਂ ਵਧੀਆਂ ਮੁਸ਼ਕਲਾਂ , ED ਨੇ ਅਦਾਕਾਰਾ ਤੋਂ ਕੀਤੀ ਪੁੱਛਗਿੱਛ, ਜਾਣੋ ਮਾਮਲਾ

ਹਾਲ ਹੀ 'ਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਨਾਲ ਕਪਲ ਦੇ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ ਸਨ। ਨਿਹੰਗ ਬਾਬਾ ਮਾਨ ਸਿੰਘ ਨੇ ਸ਼ਨੀਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਸੋਮਵਾਰ ਨੂੰ ਜਲੰਧਰ ਪੁੱਜਣਗੇ। ਜਿਸ ਨੇ ਕੋਈ ਵੀ ਗੱਲ ਕਰਨੀ ਹੈ, ਉਹ ਸਾਡੇ ਨਾਲ ਆ ਕੇ ਕਰ ਸਕਦਾ ਹੈ। ਭਲਾਈ ਇਸ ਗੱਲ ਵਿੱਚ ਹੀ ਹੈ ਕਿ ਤੁਸੀਂ ਇਸ ਮਾਮਲੇ ਨੂੰ ਜ਼ਿਆਦਾ ਵੱਡਾ ਨਾ ਕਰੋ। ਪਿਛਲੀਆਂ ਗੱਲਾਂ ਦੇ ਆਧਾਰ 'ਤੇ ਮੈਂ ਤੁਹਾਨੂੰ ਛੋਟੇ ਭਰਾ ਵਾਂਗੂ ਸਮਝਾਵਾਂਗਾ।ਜ਼ਿਕਰਯੋਗ ਹੈ ਕਿ ਨਿਹੰਗਾਂ ਦੇ ਵਿਰੋਧ ਤੋਂ ਬਾਅਦ ਕਪਲ ਨੇ ਐਤਵਾਰ ਨੂੰ ਆਪਣਾ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ਵਿੱਚ ਕਪਲ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾ ਸਕਦੇ ਹਨ ਜਾਂ ਨਹੀਂ ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ 'ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਸੀ। ਜਿਸ ਤੋਂ ਬਾਅਦ ਨਿਹੰਗ ਬਾਬਾ ਮਾਨ ਸਿੰਘ ਨੇ ਫਿਰ ਤੋਂ ਇੱਕ ਨਵੀਂ ਵੀਡੀਓ ਜਾਰੀ ਕੀਤੀ।

ਇਹ ਖ਼ਬਰ ਵੀ ਪੜ੍ਹੋ -ਗਾਇਕ Yo Yo Honey Singh ਨੇ ਧਾਰਮਿਕ ਯਾਤਰਾ ਦੀ ਝਲਕ ਕੀਤੀ ਸਾਂਝੀ

ਸਹਿਜ ਨੇ ਦੋਸ਼ ਲਗਾਇਆ ਸੀ ਕਿ ਮੇਰੇ ਅਤੇ ਮੇਰੇ ਪਰਿਵਾਰ ਨਾਲ ਜਿੱਥੇ ਵੀ ਗਲਤ ਹੋ ਰਿਹਾ ਹੈ, ਸਾਡੀ ਗੱਲ ਸੁਣੀ ਜਾਣੀ ਚਾਹੀਦੀ ਹੈ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ। ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ। ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਮੇਰੇ ਰੈਸਟੋਰੈਂਟ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News