ਪੰਜਾਬ ''ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ

Sunday, Aug 18, 2024 - 01:59 PM (IST)

ਪੰਜਾਬ ''ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ

ਜਲੰਧਰ (ਗੁਲਸ਼ਨ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨਿਹੰਗਾਂ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐੱਫ਼.) ਦੇ ਕਰਮਚਾਰੀ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਆਰ. ਪੀ. ਐੱਫ਼. ਦਾ ਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਮੁਲਾਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਕਰਤਾਰਪੁਰ ਲਿਜਾਇਆ ਗਿਆ।

ਜਾਣਕਾਰੀ ਅਨੁਸਾਰ ਆਰ. ਪੀ. ਐੱਫ਼. ਦਾ ਜਵਾਨ ਗੁਰਪ੍ਰੀਤ ਸਿੰਘ ਕਰਤਾਰਪੁਰ ਦੇ ਰੇਲਵੇ ਫਾਟਕ (ਸੀ-55) ’ਤੇ ਡਿਊਟੀ 'ਤੇ ਤਾਇਨਾਤ ਸੀ। ਮਾਲ ਗੱਡੀ ਦੇ ਰੁਕਣ ਕਾਰਨ ਗੇਟਮੈਨ ਫਾਟਕ ਬੰਦ ਕਰ ਰਿਹਾ ਸੀ। ਇਸੇ ਦੌਰਾਨ ਇਕ ਗੱਡੀ ਆ ਗਈ, ਜਿਸ ’ਚ 7-8 ਨਿਹੰਗ ਸਵਾਰ ਸਨ। ਉਨ੍ਹਾਂ ਨੇ ਤੇਜ਼ੀ ਨਾਲ ਉੱਥੋਂ ਨਿਕਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਗੱਡੀ ਆਰ. ਪੀ. ਐੱਫ਼. ਜਵਾਨ ਨਾਲ ਟਕਰਾਉਣ ਤੋਂ ਬਚ ਗਈ।

ਇਹ ਵੀ ਪੜ੍ਹੋ-ਨਸ਼ੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰੱਖੜੀ ਦੇ ਤਿਉਹਾਰ ਮੌਕੇ ਦੋ ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ

ਆਰ. ਪੀ. ਐੱਫ਼. ਦੇ ਗੁਰਪ੍ਰੀਤ ਸਿੰਘ ਨੇ ਜਦ ਉਨ੍ਹਾਂ ਨੂੰ ਧਿਆਨ ਨਾਲ ਗੱਡੀ ਚਲਾਉਣ ਲਈ ਕਿਹਾ ਤਾਂ ਨਿਹੰਗਾਂ ਨੇ ਗੁੱਸੇ ’ਚ ਆ ਕੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਨਿਹੰਗ ਨੇ ਉਸ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਕੁਝ ਦੇਰ ’ਚ ਹੀ ਬਾਕੀ ਨਿਹੰਗਾਂ ਨੇ ਵੀ ਗੁਰਪ੍ਰੀਤ ਸਿੰਘ ’ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸਾਰੇ ਨਿਹੰਗ ਕਾਰ ’ਚ ਫਰਾਰ ਹੋ ਗਏ। ਇਸ ਦੌਰਾਨ ਉਸ ਦੀ ਬਾਂਹ ਵੱਢ ਦਿੱਤੀ ਗਈ। 

ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਆਰ. ਪੀ. ਐੱਫ਼. ਚੌਂਕੀ ਦੇ ਇੰਚਾਰਜ ਰਾਜੇਸ਼ ਕੁਮਾਰ ਅਤੇ ਏ. ਐੱਸ. ਆਈ. ਨੀਰਜ ਕੁਮਾਰ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਗੁਰਪ੍ਰੀਤ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਜਾਣਕਾਰੀ ਅਨੁਸਾਰ ਉਸ ਨੇ ਨਿਹੰਗਾਂ ਦੀ ਕਾਰ ਦਾ ਨੰਬਰ ਨੋਟ ਕਰ ਲਿਆ ਸੀ। ਖ਼ਬਰ ਲਿਖੇ ਜਾਣ ਤੱਕ ਗੁਰਪ੍ਰੀਤ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ ਸੀ। ਉਸ ਦੀ ਬਾਂਹ ’ਤੇ ਕਈ ਟਾਂਕੇ ਲੱਗੇ ਹਨ। ਪੁਲਸ ਵੱਲੋਂ ਐੱਮ. ਐੱਲ. ਆਰ. ਕੱਟ ਕੇ ਜ਼ਖ਼ਮੀਆਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸੇਵਾ ਕੇਂਦਰਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਬਦਲਿਆ ਸਮਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News