ਢੌਂਗੀ ਬਾਬੇ ਦੇ ਘਰ ਪੁੱਜੇ ਨਿਹੰਗ ਵੀ ਰਹਿ ਗਏ ਦੰਗ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
Friday, Dec 20, 2024 - 10:48 AM (IST)
ਫਤਿਹਗੜ੍ਹ ਸਾਹਿਬ (ਵਿਪਨ) : ਇੱਥੇ ਬੱਸੀ ਪਠਾਣਾ 'ਚ ਇਕ ਪਾਖੰਡੀ ਬਾਬੇ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਨਿਹੰਗਾਂ ਨੇ ਇਸ ਪਾਖੰਡੀ ਬਾਬੇ ਦੇ ਘਰ ਛਾਪਾ ਮਾਰਿਆ ਤਾਂ ਉੱਥੋਂ ਦੀ ਹਾਲਤ ਦੇਖ ਕੇ ਨਿਹੰਗ ਵੀ ਹੈਰਾਨ ਰਹਿ ਗਏ। ਇਸ ਤੋਂ ਬਾਅਦ ਐੱਸ. ਜੀ. ਪੀ. ਸੀ. ਦੀ ਟੀਮ ਅਤੇ ਪੁਲਸ ਨੂੰ ਮੌਕੇ 'ਤੇ ਬੁਲਾਇਆ ਗਿਆ। ਜਾਣਕਾਰੀ ਮੁਤਾਬਕ ਨਿਹੰਗਾਂ ਦੀ ਇਸ ਕਾਰਵਾਈ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਦੋਂ ਨਿਹੰਗਾਂ ਨੇ ਇਸ ਪਾਖੰਡੀ ਬਾਬੇ ਦੇ ਘਰ ਛਾਪਾ ਮਾਰਿਆ ਤਾਂ ਪਾਖੰਡੀ ਬਾਬਾ ਉੱਥੇ ਖ਼ੁਦ ਮੌਜੂਦ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਦੇ ਦਫ਼ਤਰ
ਉਸ ਦੇ ਘਰ ਦੇ ਇਕ ਕਮਰੇ 'ਚ ਸਿੱਖ ਧਰਮ ਨਾਲ ਸੰਬਧਿਤ ਗੁਰੂਆਂ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ ਅਤੇ ਕੁੱਝ ਹੋਰ ਤਸਵੀਰਾਂ ਨਾਲ ਲਾਈਆਂ ਗਈਆਂ ਸਨ। ਇਸ ਤੋਂ ਇਲਾਵਾ ਕਮਰੇ 'ਚ ਜਾਦੂ-ਟੂਣੇ ਦਾ ਸਾਮਾਨ ਵੀ ਪਿਆ ਹੋਇਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਪ੍ਰਕਾਸ਼ਿਤ ਕੀਤੇ ਗਏ ਸਨ। ਘਰ 'ਚੋਂ ਨਸ਼ੀਲੇ ਪਦਾਰਥ ਅਤੇ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ। ਵੀਡੀਓ 'ਚ ਨਿਹੰਗਾਂ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਢੌਂਗੀ ਬਾਬਾ ਆਪਣੇ ਘਰ ਜਾਅਲੀ ਵਿਆਹ ਵੀ ਕਰਵਾਉਂਦਾ ਸੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਉਕਤ ਘਰ 'ਚ ਗੁਰਮਤਿ ਮਰਿਆਦਾ ਦੇ ਉਲਟ ਕੰਮ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : ਭਲਕੇ ਕਿਤੇ ਫਸ ਨਾ ਜਾਇਓ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ Advisory
ਘਰ 'ਚੋਂ ਕਾਫ਼ੀ ਮਾਤਰਾ 'ਚ ਨਸ਼ੀਲੇ ਪਦਾਰਥ ਮਿਲੇ ਹਨ ਅਤੇ ਜਾਦੂ-ਟੂਣੇ ਵੀ ਵਰਤੀ ਜਾਂਦੀ ਕੁੱਝ ਸਮੱਗਰੀ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਅਜਿਹੀਆਂ ਘਿਨੌਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਸਨ ਅਤੇ ਨੇੜੇ ਇਕ ਸਮਾਧ ਵੀ ਬਣਾਈ ਹੋਈ ਸੀ। ਨਿਹੰਗਾਂ ਦੇ ਛਾਪੇ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਉੱਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸਤਿਕਾਰ ਸਿਹਤ ਗੁਰੂਘਰ ਲਿਆਂਦਾ ਗਿਆ। ਫਿਲਹਾਲ ਪੁਲਸ ਨੇ ਢੌਂਗੀ ਬਾਬੇ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8