ਨਿਹੰਗਾਂ ਵੱਲੋਂ ਕੀਤੇ ਨੌਜਵਾਨ ਦੇ ਕਤਲ ’ਤੇ ਜਾਣੋ ਕੀ ਬੋਲੇ ਨਿਹੰਗ ਬਾਬਾ ਅਮਨ ਸਿੰਘ ਚਮਕੌਰ ਸਾਹਿਬ ਵਾਲੇ (ਵੀਡੀਓ)
Friday, Sep 09, 2022 - 05:00 PM (IST)
ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਵਿਖੇ ਬੀਤੇ ਦਿਨੀਂ ਸਿਗਰਟ ਪੀਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਨਿਹੰਗ ਸਿੰਘਾਂ ਵਲੋਂ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਸਬੰਧ ’ਚ ਨਿਹੰਗਾਂ ਦਾ ਵਾਰ-ਵਾਰ ਨਾਂ ਲਏ ਜਾਣ ’ਤੇ ਨਿਹੰਗ ਬਾਬਾ ਅਮਨ ਸਿੰਘ ਚਮਕੌਰ ਸਾਹਿਬ ਵਾਲੇ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ ਦਾ ਸ਼ਹਿਰ ਹੈ, ਜੋ ਤੰਬਾਕੂ ਰਹਿਤ ਹੋਣਾ ਚਾਹੀਦਾ ਹੈ। ਪਹਿਲਾਂ ਵੀ ਕਈ ਵਾਰ ਉਕਤ ਸਥਾਨ ’ਤੇ ਤੰਬਾਕੂ, ਸਿਗਰਟ ਪੀਣ ਨੂੰ ਲੈ ਕੇ ਲੜਾਈਆਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਬਹੁਤ ਨਿੰਦਣਯੋਗ ਹਨ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਉਨ੍ਹਾਂ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਪਵਿੱਤਰ ਧਰਤੀ ਹੁੰਦੀ ਹੈ, ਜਿਥੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨੀ ਠੀਕ ਨਹੀਂ ਹੈ। ਇਥੇ ਆਉਣ ਵਾਲੇ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਨਿਹੰਗ ਸਿੰਘਾਂ ਵਲੋਂ ਲੋਕਾਂ ਨੂੰ ਮਾਰ ਦੇਣ ਜਾਂ ਕੁੱਟਮਾਰ ਕਰ ਦੇਣ ਦੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਨਿਹੰਗ ਸਿੰਘ ਇੰਨੇ ਬੂਰੇ ਨਹੀਂ ਕੀ ਉਹ ਬਿਨਾ ਕਿਸੇ ਗੱਲ ’ਤੇ ਕਿਸੇ ਨੂੰ ਮਾਰ ਦੇਣ ਜਾਂ ਉਨ੍ਹਾਂ ਦੀ ਕੁੱਟਮਾਰ ਕਰ ਦੇਣ। ਹਰੇਕ ਗੱਲ ਦੀ ਕੋਈ ਨਾ ਕੋਈ ਵਜ੍ਹਾ ਜ਼ਰੂਰ ਹੁੰਦੀ ਹੈ, ਜਿਸ ਕਰਕੇ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਉਨ੍ਹਾਂ ਕਿਹਾ ਕਿ ਅਸੀਂ ਕਦੋਂ ਤੱਕ ਨਸ਼ੇ ਕਰਨ ਵਾਲੇ ਲੋਕਾਂ ਨਾਲ ਲੜਦੇ ਰਹਾਂਗੇ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਨੂੰ ਸਭ ਨੂੰ ਡੀ.ਸੀ ਨੂੰ ਇਕ ਮੰਗ ਪੱਤਰ ਦੇਣਾ ਚਾਹੀਦਾ ਹੈ, ਜਿਸ ’ਚ ਇਹ ਲਿਖਿਆ ਹੋਵੇ ਕਿ ਸਾਨੂੰ ਤੰਬਾਕੂ ਰਹਿਤ ਸ਼ਹਿਰ ਚਾਹੀਦੇ ਹਨ। ਜੇਕਰ ਕੋਈ ਵਿਅਕਤੀ ਤੰਬਾਕੂ ਵੇਚਦਾ ਹੈ ਜਾਂ ਉਸ ਦਾ ਸੇਵਨ ਕਰਦਾ ਹੈ ਤਾਂ ਉਸ ਨੂੰ ਸਰਕਾਰ ਸਜ਼ਾ ਦੇਣ ਵਾਲਾ ਕਾਨੂੰਨ ਬਣਾਵੇ, ਜਿਸ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)