ਹਿੰਦੂ ਮੰਦਰਾਂ ਦੀ ਬੇਅਦਬੀ ਕਰਨ ਵਾਲੇ ਕਦੇ ਵੀ ਸੱਚੇ ਸਿੱਖ ਨਹੀਂ ਹੋ ਸਕਦੇ : ਨਿਮਿਸ਼ਾ ਮਹਿਤਾ

Tuesday, Jan 24, 2023 - 03:26 PM (IST)

ਗੜ੍ਹਸ਼ੰਕਰ (ਵੈੱਬ ਡੈਸਕ) : ਆਸਟ੍ਰੇਲੀਆ 'ਚ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਦੀ ਨਿੰਦਿਆ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਹੈ ਕਿ ਮੰਦਰਾਂ ਦੀ ਬੇਅਦਬੀ ਕਰਨ ਵਾਲੇ ਕਦੇ ਵੀ ਗੁਰੂ ਦੇ ਸੱਚੇ ਸਿੱਖ ਹੀਂ ਹੋ ਸਕਦੇ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਜਿਸ ਹਿੰਦੂ ਧਰਮ ਨੂੰ ਬਚਾਉਣ ਲਈ ਆਪਣਾ-ਆਪ, ਆਪਣੇ ਮਾਤਾ-ਪਿਤਾ ਤੇ ਬੱਚੇ ਤੱਕ ਵਾਰ ਦਿੱਤੇ, ਫਿਰ ਉਸੇ ਹਿੰਦੂ ਧਰਮ ਦੇ ਮੰਦਰਾਂ ਦੀ ਬੇਅਦਬੀ ਕਰਨ ਵਾਲੇ ਗੁਰੂ ਸਾਹਿਬ ਦੇ ਸੱਚੇ ਸਿੱਖ ਕਿਵੇਂ ਹੋ ਸਕਦੇ ਹਨ? ਭਾਜਪਾ ਬੁਲਾਰੇ ਨਿਮਿਸ਼ਾ ਮਹਿਤਾ ਨੇ ਆਖਿਆ ਕਿ ਆਸਟ੍ਰੇਲੀਆ ਵਿਚ ਪਹਿਲਾਂ ਸ਼ਹਿਰ ਮੈਲਬੋਰਨ 'ਚ 12 ਜਨਵਰੀ ਨੂੰ ਸੁਆਮੀ ਨਾਰਾਇਣ ਮੰਦਰ, ਫਿਰ 16 ਨੂੰ ਸ਼ਿਵਾ ਵਿਸ਼ਨੂੰ ਮੰਦਰ ਵਿਕਟੋਰੀਆ ਸ਼ਹਿਰ 'ਚ ਤੇ ਫਿਰ 23 ਜਨਵਰੀ ਨੂੰ ਹਰੇ ਕ੍ਰਿਸ਼ਨਾ ਮੰਦਰ,ਸ਼ਹਿਰ ਮੈਲਬੋਰਨ ਵਿਖੇ ਇਨ੍ਹਾਂ ਮੰਦਰਾਂ ਦੀ ਬੇਅਦਬੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਗੈਂਗਸਟਰ ਜੱਗੂ ਭਗਵਾਨਪੁਰੀਆ ਮੁੜ ਮੁਕਤਸਰ ਅਦਾਲਤ 'ਚ ਪੇਸ਼, ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ 'ਤੇ

ਭਾਜਪਾ ਆਗੂਆਂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਮੰਦਰਾਂ ਅੰਦਰ ਤੇ ਮੰਦਰ ਦੀਆਂ ਦੀਵਾਰਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੂਸਤਾਨ ਮੁਰਦਾਬਾਦ ਲਿਖਣਾ ਇਹ ਦਰਸਾਉਂਦਾ ਹੈ ਕਿ ਹਿੰਦੂ ਸਿੱਖ ਸਮਾਜ 'ਚ ਪਾੜ ਪੁਆ ਕੇ ਭਾਈਚਾਰਕ ਸਾਂਝ ਖ਼ਰਾਬ ਕਰਵਾਉਣ ਦੀ ਇਹ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਸਟ੍ਰੇਲੀਆ ਸਰਕਾਰ ਨਾਲ ਰਾਬਤਾ ਕਰਕੇ ਇਨ੍ਹਾਂ ਅਨਸਰਾਂ ਨੂੰ ਕਾਨੂੰਨੀ ਸ਼ਿਕੰਜੇ ਵਿਚ ਜ਼ਰੂਰ ਕਾਬੂ ਕਰਵਾਏਗੀ। ਨਿਮਿਸ਼ਾ ਮਹਿਤਾ ਨੇ ਆਖਿਆ ਕਿ ਇਹ ਕੋਈ ਵੱਡੀ ਗੱਲ ਨਹੀਂ ਕਿ ਦੁਸ਼ਮਣ ਦੇਸ਼ਾਂ ਦੇ ਇਸ਼ਾਰਿਆਂ 'ਤੇ ਨੱਚਣ ਵਾਲੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੂੰਨੂ ਦੀ ਹੀ ਇਹ ਕੋਝੀ ਚਾਲ ਹੋਵੇ ਕਿ ਹਿੰਦੂ ਸਿੱਖ ਭਾਈਚਾਰਿਆਂ ਨੂੰ ਆਪਸ 'ਚ ਲੜਾ ਕੇ ਭਾਰਤ ਦਾ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਆਪਣੇ ਅਕਸ ਨੂੰ 'ਧੋਣ' ਦੀ ਕੋਸ਼ਿਸ਼ 'ਚ ਭਾਜਪਾ, ਸਿੱਖ ਚਿਹਰਿਆਂ ਨਾਲ ‘ਪਰਿਵਾਰ’ ਵਧਾਉਣ ਦੀ ਰੌਂਅ 'ਚ

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਾਹਮਣੇ ਆਇਆ ਹੈ ਕਿ ਪੰਨੂੰ ਨੇ ਪੰਜਾਬ 'ਚ ਮਾਹੌਲ ਖ਼ਰਾਬ ਕਰਨ ਲਈ ਪੈਸਿਆਂ ਦਾ ਲਾਲਚ ਦੇ ਕੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਕੰਮਾਂ ਲਈ ਉਕਸਾ ਕੇ ਕੁਰਾਹੇ ਪਾਇਆ ਹੈ। ਉਨ੍ਹਾਂ ਅਪੀਲ ਕੀਤੀ ਕੇ ਪੰਜਾਬ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ ਤੇ ਭਾਰਤ ਦੀ ਮੋਦੀ ਸਰਕਾਰ 'ਤੇ ਭਰੋਸਾ ਰੱਖਣਾ ਚਾਹੀਦਾ ਹੈ ਕਿ ਉਹ ਆਸਟ੍ਰੇਲੀਆ ਦੀ ਸਰਕਾਰ ਨਾਲ ਇਸ ਮਾਮਲੇ 'ਤੇ ਗੰਭੀਰਤਾ ਨਾਲ ਗੱਲ ਕਰਕੇ ਆਰੋਪੀਆਂ ਨੂੰ ਕਾਨੂੰਨੀ ਨੱਥ ਜ਼ਰੂਰ ਪਵਾਉਣਗੇ ਤੇ ਬੇਅਦਬੀ ਦੀ ਸਾਜ਼ਿਸ਼ ਰਚਣ ਵਾਲੇ ਅਪਰਾਧੀਆਂ ਤੱਕ ਵੀ ਪਹੁੰਚਣਗੇ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News