ਨਿਰਭਿਆ ਕਾਂਡ ਦੇ ਦੋਸ਼ੀ ਦੀ ਤਸਵੀਰ ਹੋਰਡਿੰਗ ''ਤੇ ਲਗਾਉਣ ਦੇ ਮਾਮਲੇ ''ਚ ਤਹਿਸੀਲਦਾਰ ਮੁਅੱਤਲ

Thursday, Jul 25, 2019 - 04:42 PM (IST)

ਨਿਰਭਿਆ ਕਾਂਡ ਦੇ ਦੋਸ਼ੀ ਦੀ ਤਸਵੀਰ ਹੋਰਡਿੰਗ ''ਤੇ ਲਗਾਉਣ ਦੇ ਮਾਮਲੇ ''ਚ ਤਹਿਸੀਲਦਾਰ ਮੁਅੱਤਲ


ਹੁਸ਼ਿਆਰਪੁਰ/ਚੰਡੀਗੜ੍ਹ (ਭੁੱਲਰ)— ਹੋਰਡਿੰਗ 'ਤੇ ਨਿਰਭਿਆ ਕਾਂਡ ਦੇ ਦੋਸ਼ੀ ਮੁਕੇਸ਼ ਦੀ ਤਸਵੀਰ ਲਗਾਉਣ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਸਖਤ ਐਕਸ਼ਨ ਲੈਂਦੇ ਹੋਏ ਤਹਿਸੀਲਦਾਰ ਕਰਨੈਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਚੋਣ ਪ੍ਰੋਗਰਾਮ ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਨਿਰਭਿਆ ਕਾਂਡ ਦੇ ਦੋਸ਼ੀ ਦੀ ਤਸਵੀਰ ਹੁਸ਼ਿਆਰਪੁਰ ਪ੍ਰਸ਼ਾਸਨ ਕੰਪਲੈਕਸ 'ਚ ਲਗਾ ਦਿੱਤੀ ਗਈ ਸੀ। ਮਾਮਲਾ ਵਾਇਰਲ ਹੋਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਅਰੁਣਾ ਰਾਜੂ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਹੁਸ਼ਿਆਰਪੁਰ ਦੇ ਤਹਿਸੀਲਦਾਰ ਜਰਨੈਲ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੋਰਡਿੰਗ ਨਾਲ ਸਬੰਧਤ ਪ੍ਰਿੰਟਿੰਗ ਪ੍ਰੈੱਸ 'ਤੇ ਐੱਫ. ਆਈ. ਆਰ. ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੁਝ ਹੋਰ ਅਧਿਕਾਰੀਆਂ 'ਤੇ ਵੀ ਵਿਭਾਗ ਦੀ ਕਾਰਵਾਈ ਕੀਤੀ ਜਾਵੇਗੀ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲਾ ਅਧਿਕਾਰੀਆਂ ਨੂੰ ਕਮਿਸ਼ਨ ਨੇ ਜਾਂਚ ਦੇ ਆਦੇਸ਼ ਦਿੱਤੇ ਸਨ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।


author

shivani attri

Content Editor

Related News