ਵਿਧਾਇਕ ਨਿਰਮਲ ਸਿੰਘ ਦੇ ਸਰਕਾਰੀ ਹਸਪਤਾਲ ਛੱਡਣ ਦਾ ਕਾਰਣ ਆਇਆ ਸਾਹਮਣੇ

Monday, Sep 07, 2020 - 08:39 PM (IST)

ਵਿਧਾਇਕ ਨਿਰਮਲ ਸਿੰਘ ਦੇ ਸਰਕਾਰੀ ਹਸਪਤਾਲ ਛੱਡਣ ਦਾ ਕਾਰਣ ਆਇਆ ਸਾਹਮਣੇ

ਪਟਿਆਲਾ : ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੇ ਪੁੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਨਿਰਮਲ ਸਿੰਘ ਅਤੇ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਤੋਂ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਇਕ 27 ਅਗਸਤ ਨੂੰ ਕੋਵਿਡ ਪਾਜ਼ੇਟਿਵ ਆਏ ਸਨ ਅਤੇ ਇਸ ਤੋਂ ਬਾਅਦ ਉਹ ਆਪਣੇ ਘਰ 'ਚ ਹੀ ਇਕਾਂਤਵਾਸ ਰਹੇ। ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਪਿਛਲੇ ਦਿਨੀਂ ਜਦੋਂ ਕੁਝ ਤਕਲੀਫ਼ ਮਹਿਸੂਸ ਹੋਈ ਤਾਂ ਪਰਿਵਾਰ ਨੇ ਫ਼ੈਸਲਾ ਕੀਤਾ ਕਿ ਵਿਧਾਇਕ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇ ਅਤੇ ਜਿੱਥੋਂ (ਇਕ ਨਿਜੀ ਹਸਪਤਾਲ ਤੋਂ) ਉਨ੍ਹਾਂ ਦਾ ਪਹਿਲਾਂ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ, ਵਿਖੇ ਬੈੱਡ ਉਪਲੱਬਧ ਨਾ ਹੋਇਆ ਤਾਂ ਉਹ ਕਿਸੇ ਹੋਰ ਨਿੱਜੀ ਹਸਪਤਾਲ ਦਾਖਲ ਹੋਏ ਪਰ ਬਾਅਦ 'ਚ ਉਥੋਂ ਨਿਰਮਲ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਦਾਖਲ ਹੋਏ ਅਤੇ ਇੱਥੇ ਇਕ ਰਾਤ ਰਹੇ। ਰਾਜਿੰਦਰਾ ਹਸਪਤਾਲ 'ਚ ਰਹਿਣ ਦੌਰਾਨ ਵਿਧਾਇਕ ਦੇ ਪੁਰਾਣੇ ਨਿੱਜੀ ਹਸਪਤਾਲ 'ਚ ਬੈੱਡ ਖਾਲ੍ਹੀ ਹੋਣ ਕਰਕੇ ਉਨ੍ਹਾਂ ਨੂੰ ਉਥੇ ਲਿਜਾਇਆ ਗਿਆ।

ਇਹ ਵੀ ਪੜ੍ਹੋ :  ਤਿੰਨ ਸਾਲ ਬਰਗਾੜੀ-ਬਰਗਾੜੀ 'ਤੇ ਹੁਣ ਆਰਡੀਨੈਂਸਾਂ ਦਾ ਰੌਲਾ ਪਾ ਰਹੀ ਕੈਪਟਨ ਸਰਕਾਰ : ਹਰਸਿਮਰਤ

PunjabKesari

ਸਤਨਾਮ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪਿੱਛੇ ਅਜਿਹਾ ਕੋਈ ਕਾਰਨ ਨਹੀਂ ਸੀ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਸਫ਼ਾਈ ਇਲਾਜ ਜਾਂ ਕਿਸੇ ਹੋਰ ਬੰਦੋਬਸਤ ਦੀ ਕੋਈ ਘਾਟ ਨਜ਼ਰ ਆਈ ਹੋਵੇ, ਜਿਹਾ ਕਿ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਨਿਰਮਲ ਸਿੰਘ ਸਮੇਤ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਸਮੇਤ ਉਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਅਤੇ ਹੋਰ ਸੇਵਾਵਾਂ 'ਤੇ ਪੂਰਨ ਵਿਸ਼ਵਾਸ ਹੈ ਪਰ ਕਿਸੇ ਨਿੱਜੀ ਅਤੇ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਹੀ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਦੀਆਂ ਸੇਵਾਵਾਂ ਲੈਣੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਨੂੰ 7 ਸਤੰਬਰ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਜਾਵੇਗੀ ਅਤੇ ਉਹ ਆਪਣੇ ਘਰ ਇਕਾਂਤਵਾਸ ਦਾ ਸਮਾਂ ਪੂਰਾ ਹੋਣ ਮਗਰੋਂ ਖ਼ੁਦ ਸਾਰੀ ਗੱਲ ਦਾ ਖ਼ੁਲਾਸਾ ਕਰ ਦੇਣਗੇ।

ਇਹ ਵੀ ਪੜ੍ਹੋ :  ਫਿਰ ਸ਼ਰਮਸਾਰ ਹੋਈ ਇਨਸਾਨੀਅਤ, 13 ਸਾਲਾ ਕੁੜੀ ਨੇ ਪੁਲਸ ਸਾਹਮਣੇ ਖੋਲ੍ਹੀ ਮਾਂ ਤੇ ਭਰਾ ਦੀ ਗੰਦੀ ਕਰਤੂਤ


author

Gurminder Singh

Content Editor

Related News