ਭਾਈ ਨਿਰਮਲ ਸਿੰਘ ਦੀ ਮੌਤ ''ਤੇ ਸੁਖਬੀਰ ਬਾਦਲ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫਾ

Saturday, Apr 04, 2020 - 07:46 PM (IST)

ਭਾਈ ਨਿਰਮਲ ਸਿੰਘ ਦੀ ਮੌਤ ''ਤੇ ਸੁਖਬੀਰ ਬਾਦਲ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫਾ

ਚੰਡੀਗੜ੍ਹ : ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਡਾਕਟਰੀ ਲਾਪ੍ਰਵਾਹੀ ਦੇ ਲੱਗ ਰਹੇ ਦੋਸ਼ਾਂ ਦੇ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਅਸਤੀਫਾ ਮੰਗਿਆ ਹੈ। ਸੁਖਬੀਰ ਨੇ ਕਿਹਾ ਕਿ ਨਿਰਮਲ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ 'ਜੇਕਰ ਤੁਹਾਡੀ ਸਰਕਾਰ ਪੂਰੀ ਅਣਗਹਿਲੀ ਨਾਲ ਪੀੜਤ ਲੋਕਾਂ ਦੀ ਮੌਤ ਹੋਣ ਦਿੰਦੀ ਹੈ ਤਾਂ ਅਸੀਂ ਕੋਰੋਨਾਵਾਇਰਸ ਮਹਾਮਾਰੀ ਨਾਲ ਕਿਵੇਂ ਨਜਿੱਠ ਸਕਦੇ ਹਾਂ'। 

ਇਹ ਵੀ ਪੜ੍ਹੋ : ਸਸਕਾਰ ਤੋਂ 16 ਦਿਨ ਬਾਅਦ ਵੀ ਨਹੀਂ ਚੁਗੇ ਗਏ ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਫੁੱਲ

PunjabKesari

ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਭਾਈ ਖਾਲਸਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਡਾਕਟਰੀ ਲਾਪਰਵਾਹੀ ਕਾਰਨ ਅਸੀਂ ਪੰਥ ਦਾ ਰਤਨ ਗਵਾ ਬੈਠੇ ਹਾਂ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਵਾਰ-ਵਾਰ ਮਦਦ ਦੀ ਲਗਾਈ ਗੁਹਾਰ ਨਾ ਤਾਂ ਡਾਕਟਰਾਂ ਨੇ ਸੁਣੀ ਅਤੇ ਨਾ ਹੀ ਸਰਕਾਰ ਨੇ ਇਸ 'ਤੇ ਗੌਰ ਕੀਤਾ। 

ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

PunjabKesari

ਵੀਰਵਾਰ ਹੋਇਆ ਸੀ ਦਿਹਾਂਤ
ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ ਸੀ। ਬੁੱਧਵਾਰ ਨੂੰ ਭਾਈ ਨਿਰਮਲ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਵੀਰਵਾਰ ਸਵੇਰੇ ਤੜਕੇ ਸਾਢੇ ਚਾਰ ਵਜੇ ਉਹ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਨਿਰਮਲ ਸਿੰਘ ਖਾਲਸਾ ਨੂੰ 2009 ਵਿਚ ਪਦਮਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ ਸੀ।

ਇਹ ਵੀ ਪੜ੍ਹੋ : ਭਾਈ ਖਾਲਸਾ ਦੇ ਸਸਕਾਰ ਦੇ ਵਿਰੋਧ ਤੋਂ ਨਾਰਾਜ਼ ਦਰਬਾਰ ਸਾਹਿਬ ਦੇ ਰਾਗੀਆਂ ਦਾ ਸਖਤ ਫੈਸਲਾ


author

Gurminder Singh

Content Editor

Related News