ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ''ਚ ਬਦਲੀ ਗਈ ਨਿਸ਼ਾਨ ਸਾਹਿਬ ਦੀ ਪੁਸ਼ਾਕ (ਵੀਡੀਓ)

Monday, Aug 05, 2024 - 06:31 PM (IST)

ਸੁਲਤਾਨਪੁਰ ਲੋਧੀ (ਸੋਢੀ)- ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ 'ਤੇ ਸੁਰਮਈ ਅਤੇ ਬਸੰਤੀ ਪੁਸ਼ਾਕੇ ਚੜ੍ਹਾਏ ਜਾਣ ਦੇ ਕੀਤੇ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਿਸ਼ਾਨ ਸਾਹਿਬ ਦੀ ਪੁਸ਼ਾਕ ਵੀ ਬਦਲ ਕੇ ਬਸੰਤੀ ਪੁਸ਼ਾਕਾ ਚੜ੍ਹਾਇਆ ਗਿਆ ਹੈ। 

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਹੀ ਗੁਰਦੁਆਰਾ ਸਾਹਿਬਾਨ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਸੁਰਮਈ ਅਤੇ ਬਸੰਤੀ ਰੰਗ ਦੇ ਪਹਿਨਾਉਣ ਦੀਆਂ ਹਿਦਾਇਤਾਂ ਹਨ। ਜਿਸ ਅਨੁਸਾਰ ਜਿੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਪੁਸ਼ਾਕਾ ਬਦਲ ਦਿੱਤਾ ਗਿਆ ਹੈ, ਉੱਥੇ ਹੀ ਇਲਾਕੇ ਦੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਸੰਤੀ ਰੰਗ ਦੇ ਪਹਿਨਾਏ ਗਏ ਹਨ। ਦੱਸਣਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਨੇ ਬਹੁਤ ਹੀ ਡੂੰਘਾਈ ਨਾਲ ਖੋਜ ਕਰਕੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਸੰਗਤਾਂ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਸਾਡੇ ਲਈ ਸਿਰ ਮੱਥੇ ਪ੍ਰਵਾਨ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੌਂਕ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News