ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ

Thursday, Apr 18, 2024 - 09:22 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਰਲਡ ਦੇ ਅਰਬਪਤੀਆਂ ਵਿੱਚੋਂ ਆਉਣ ਵਾਲੇ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਇੱਕ ਆਮ ਸ਼ਰਧਾਲੂ ਵਾਂਗ ਨਤਮਸਤਕ ਹੋਈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਵੀ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਗ੍ਰਹਿਣ ਕੀਤਾ।

ਮੁੰਬਈ ਇੰਡੀਅਨਜ਼ ਦੀ ਟੀਸ਼ਰਟ ਪਾ ਦਰਬਾਰ ਸਾਹਿਬ ਪਹੁੰਚੀ ਨੀਤਾ ਅੰਬਾਨੀ ਦੇ ਨਾਲ ਭਾਵੇਂ ਜੈਡ ਸਕਿਉਰਿਟੀ ਪੂਰੀ ਤਰ੍ਹਾਂ ਆਪਣੀ ਡਿਊਟੀ ਨਿਭਾ ਰਹੀ ਸੀ ਪਰ ਗੁਰਦੁਆਰਾ ਸਾਹਿਬ ਪਹੁੰਚਣ ਤੇ ਨੀਤਾ ਅੰਬਾਨੀ ਨੂੰ ਮਿਲਣ ਵਾਲੇ ਉਨਾਂ ਦੇ ਪ੍ਰਸ਼ੰਸਕਾ ਦੀ ਭੀੜ ਫੋਟੋ ਖਿਚਵਾਉਂਦੀ ਨਜ਼ਰ ਆਈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦੇਸ਼ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ ਉੱਥੇ ਹੀ ਉਹ ਸੂਚਨਾ ਕੇਂਦਰ ਵਿਖੇ ਪਹੁੰਚੀ ਜਿੱਥੇ ਸੂਚਨਾ ਅਧਿਕਾਰੀਆਂ ਵੱਲੋਂ ਉਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

PunjabKesari

ਦੱਸਣਯੋਗ ਹੈ ਕਿ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਸ ਐਲਵਨ ਵਿਚਾਲੇ ਹੋ ਰਹੇ ਮੈਚ ਨੂੰ ਲੈ ਕੇ ਉਹ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਲਈ ਪੁੱਜੇ। ਉਨ੍ਹਾਂ ਨੇ IPL 2024 ਵਿੱਚ ਮੁੰਬਈ ਇੰਡੀਅਨਜ਼ (ਮੁੰਬਈ) ਦੀ ਜਿੱਤ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਆਪਣੀ ਟੀਮ ਦੀ MI ਜਰਸੀ ਪਹਿਨ ਕੇ, ਉਹ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਈ। ਇਸ ਸਮੇਂ ਮੁੰਬਈ ਟੀਮ ਪੰਜਾਬ ਕਿੰਗਜ਼ ਨਾਲ ਮੈਚ ਖੇਡ ਰਹੀ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News