ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੀਤਾ ਅੰਬਾਨੀ ਹੋਏ ਨਤਮਸਤਕ

Monday, May 26, 2025 - 08:35 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੀਤਾ ਅੰਬਾਨੀ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਇੱਕ ਆਮ ਸ਼ਰਧਾਲੂ ਵਾਂਗ ਗੁਰੂ ਘਰ ਵਿਖੇ ਪੂਰੀ ਪਰਿਕਰਮਾ ਕਰਦੇ ਹੋਏ ਕਾਫੀ ਲੰਮਾ ਸਮਾਂ ਪਰਕਰਮਾਂ 'ਚ ਬੈਠ ਕੇ ਆਪਣੀ ਟੀਮ ਦੀ ਜਿੱਤ ਵਾਸਤੇ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਬੇਨਤੀ ਕੀਤੀ ਉੱਥੇ ਹੀ ਉਨ੍ਹਾਂ ਨੇ ਕੁਝ ਸਮਾਂ ਲੰਗਰ ਹਾਲ ਵਿਖੇ ਵੀ ਬਿਤਾਇਆ। 

ਇਸ ਦੌਰਾਨ ਨੀਤਾ ਅੰਬਾਨੀ ਨੂੰ ਮੈਨੇਜਰ ਰਜਿੰਦਰ ਸਿੰਘ ਰੂਬੀ , ਸੂਚਨਾ ਅਧਿਕਾਰੀ ਸਰਬਜੀਤ ਸਿੰਘ ਵੱਲੋਂ ਜਿੱਥੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉੱਥੇ ਹੀ ਉਨ੍ਹਾਂ ਨੇ ਪਰਿਕਰਮਾ ਵਿੱਚ ਸਥਿਤ ਸਥਾਨ ਬਾਬਾ ਦੀਪ ਸਿੰਘ ਵਿਖੇ ਸ਼ੀਸ਼ ਨਿਵਾ ਕੇ ਕਾਫੀ ਸਮਾਂ ਬਤੀਤ ਕੀਤਾ। ਨੀਤਾ ਅੰਬਾਨੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਖਲ ਹੁੰਦਿਆਂ ਹੀ ਉਨ੍ਹਾਂ ਨੂੰ ਵੇਖਣ ਵਾਲਿਆਂ ਦੀ ਭੀੜ ਇਕੱਠੀ ਹੋ ਗਈ ਪਰ ਅਨੀਤਾ ਅੰਬਾਨੀ ਦੀ ਸਿਕਿਉਰਿਟੀ ਨੇ ਲੋਕਾਂ ਦੀ ਪੇਸ਼ ਨਹੀਂ ਚੱਲਣ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News